ਚੰਡੀਗੜ੍ਹ 28 ਨਵੰਬਰ ( ਪਹਿਰ ਟੀਵੀ ਬਿਓਰੋ )
ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤ ਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ ਹੋ ਗਿਆ ਹੈ। ਇਸ ਵਾਰ ਇਹ ਚੋਣਾਂ 14 ਦਸੰਬਰ ਦਿਨ ਐਤਵਾਰ ਨੂੰ ਹੋਣਗੀਆਂ ਤੇ ਇਨ੍ਹਾਂ ਦੇ ਨਤੀਜੇ 17 ਦਸੰਬਰ ਨੂੰ ਆਉਣਗੇ। ਇਨ੍ਹਾਂ ਚੋਣਾਂ ਵਿਚ 50 ਫੀਸਦੀ ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ। ਕਮਿਸ਼ਨਰ ਕਮਲ ਚੌਧਰੀ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵੋਟਰ ਲਿਸਟਾਂ ਵੀ ਪੂਰੀ ਤਰ੍ਹਾਂ ਅਪਡੇਟ ਕੀਤੀਆਂ ਗਈਆਂ ਹਨ ਤੇ ਵੋਟਾਂ ਬੈਲਟ ਪੇਪਰ ਰਾਹੀਂ ਪੈਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਚੋਣ ਕਮਿਸ਼ਨ ਇੰਡੀਆ ਸਾਨੂੰ ਈ. ਵੀ. ਐਮ. ਮਸ਼ੀਨਾਂ ਨਹੀਂ ਦਿੰਦਾ। ਇਸ ਵਾਰ 23 ਜ਼ਿਲ੍ਹਾ ਪ੍ਰੀਸ਼ਦ ਤੇ 154 ਬਲਾਕ ਸੰਮਤੀ ਉਤੇ ਚੋਣਾਂ ਹੋਣਗੀਆਂ। ਇਨ੍ਹਾਂ ਚੋਣਾਂ ਲਈ 19 ਹਜ਼ਾਰ 181 ਪੋਲਿੰਗ ਬੂਥ ਬਣਾਏ ਜਾਣਗੇ। ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ 1 ਦਸੰਬਰ ਨੂੰ ਤੋਂ ਨਾਮਜ਼ਦਗੀਆਂ ਸ਼ੁਰੂ ਹੋਣਗੀਆਂ ਜੋ 4 ਦਸੰਬਰ ਤੱਕ ਚੱਲਣਗੀਆਂ। 6 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਦਿਨ ਰੱਖਿਆ ਗਿਆ ਹੈ। ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ।
0 Comments