ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਕਿਸਾਨ ਸੰਗਠਨਾਂ ਨੇ ਚਿਤਾਵਨੀ ਦਿੰਦੇ ਹੋਏ 21 ਨੈਸ਼ਨਲ ਹਾਈਵੇਅ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਦਰਅਸਲ ਜਲੰਧਰ ਜ਼ਿਲ੍ਹੇ ਦੇ ਗੰਨਾ ਪੱਟੀ ਦੇ ਸਾਰੇ ਸੰਗਠਨਾਂ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬੀ. ਕੇ. ਯੂ. ਦੋਆਬਾ ਮਨਜੀਤ ਸਿੰਘ ਰਾਏ, ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਰਣਜੀਤ ਸਿੰਘ ਛੱਲ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੁੱਡਾ ਗਰਾਊਂਡ ’ਤੇ ਧਰਨਾ ਦਿੱਤਾ।

0 Comments