Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

22, 23, 24 ਅਤੇ 25 ਨਵੰਬਰ ਨੂੰ ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਇਕ ਸਪੈਸ਼ਲ ਰੇਲ ਗੱਡੀ ਰਵਾਨਾ ਕਰਨ ਲਈ ਸਮੁੱਚੀ ਲੀਡਰਸ਼ਿਪ ਦਾ ਕੀਤਾ ਧੰਨਵਾਦ - ਰਵਨੀਤ ਸਿੰਘ ਬਿੱਟੂ


 ਨਵੀਂ ਦਿੱਲੀ, 21 ਨਵੰਬਰ(ਜਪਅਨੰਤਪ੍ਰੀਤ ਸਿੰਘ)

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ, ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ, "ਮੈਂ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕਰਦਾ ਹਾਂ... ਰੇਲਵੇ ਨੇ ਇਕ ਛੋਟਾ ਜਿਹਾ ਉਪਰਾਲਾ ਕੀਤਾ ਹੈ: ਇਕ ਰੇਲਗੱਡੀ 22, 23, 24 ਅਤੇ 25 ਨਵੰਬਰ ਨੂੰ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਤੋਂ ਸਵੇਰੇ 7 ਵਜੇ ਰਵਾਨਾ ਹੋਵੇਗੀ। ਇਹ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗੀ... ਇਸ ਵਿਚ 17 ਡੱਬੇ ਹਨ ਅਤੇ ਇਹ ਪੂਰੀ ਤਰ੍ਹਾਂ ਏਸੀ ਰੇਲਗੱਡੀ ਹੈ... 22 ਡੱਬਿਆਂ ਵਾਲੀ ਇਕ ਵਿਸ਼ੇਸ਼ ਰੇਲਗੱਡੀ 23 ਨਵੰਬਰ ਨੂੰ ਪਟਨਾ ਸਾਹਿਬ ਤੋਂ ਸ਼ਾਮ 6:40 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸ਼ਾਮ 4:15 ਵਜੇ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗੀ..."।

Post a Comment

0 Comments