Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਨੌਵੇਂ ਪਾਤਸ਼ਾਹ ਦਾ 350 ਸਾਲਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ

ਅੰਮ੍ਰਿਤਸਰ, 25 ਨਵੰਬਰ (ਜਪਅਨੰਤਪ੍ਰੀਤ ਸਿੰਘ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਤਿੰਨ ਅਨਿੰਨ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸਵੇਰ ਤੋਂ ਦੇਰ ਅੱਧੀ ਰਾਤ ਤੱਕ ਭਾਰੀ ਦੀਵਾਨ ਸਜਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।

Post a Comment

0 Comments