ਬਟਾਲਾ (ਜਪਅਨੰਤਪ੍ਰੀਤ ਸਿੰਘ)

ਪੁਰਾਣੇ ਕੋਰੀਡੋਰ ਦੇ ਗੇਟ ਦੀ ਤੀਜੀ ਮੰਜ਼ਿਲ ਤੋਂ ਭੇਤਭਰੇ ਹਾਲਾਤ ਵਿਚ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਥਾਣਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਐੱਸ. ਐੱਚ. ਓ. ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਡੇਰਾ ਬਾਬਾ ਨਾਨਕ ਬੀਤੀ 14 ਨਵੰਬਰ ਦੀ ਸ਼ਾਮ 6 ਵਜੇ ਦੇ ਕਰੀਬ ਘਰੋਂ ਬਾਹਰ ਗਿਆ ਸੀ, ਜੋ ਘਰ ਵਾਪਸ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਅਗਲੇ ਦਿਨ ਇਸ ਸਬੰਧੀ ਥਾਣੇ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ।