Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਧਰਮਿੰਦਰ ਦੇ ਦੇਹਾਂਤ ਤੇ ਕਰਨ ਜੌਹਰ ਦੀ ਪੋਸਟ:ਅੱਜ ਇਕ ਯੁੱਗ ਦਾ ਹੋਇਆ ਅੰਤ



ਮੁੰਬਈ 24 ਨਵੰਬਰ (ਜਪਅਨੰਤਪ੍ਰੀਤ ਸਿੰਘ )

ਸੀਨੀਅਰ ਅਦਾਕਾਰ ਧਰਮਿੰਦਰ ਦੀ ਮੌਤ ਉਤੇ ਫ਼ਿਲਮ ਨਿਰਦੇਸ਼ਕ ਕਰਨ ਜੌਹਰ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਉਤੇ ਲਿਖਿਆ ਹੈ ਕਿ "ਇਹ ਇਕ ਯੁੱਗ ਦਾ ਅੰਤ ਹੈ... ਇਕ ਬਹੁਤ ਵੱਡਾ ਮੈਗਾ ਸਟਾਰ... ਉਹ ਭਾਰਤੀ ਸਿਨੇਮਾ ਦਾ ਇਕ ਸੱਚਾ ਲੈਜੈਂਡ ਸੀ ਅਤੇ ਹਮੇਸ਼ਾ ਰਹੇਗਾ, ਉਹ ਸਿਨੇਮਾ ਦੇ ਇਤਿਹਾਸ ਦੇ ਪੰਨਿਆਂ ਵਿਚ ਇਕ ਪਰਿਭਾਸ਼ਿਤ ਅਤੇ ਅਮੀਰੀ ਨਾਲ ਉੱਕਰਿਆ ਹੋਇਆ ਵਿਅਕਤੀ ਬਣਿਆ ਰਹੇਗਾ, ਬਾਲੀਵੁੱਡ ਦਾ "ਹੀ-ਮੈਨ" ਹੁਣ ਨਹੀਂ ਰਿਹਾ। ਦਿੱਗਜ ਅਦਾਕਾਰ ਧਰਮਿੰਦਰ ਦਾ 89 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੀ ਮੌਤ ਨਾਲ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਕਈ ਸਿਤਾਰੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੀ ਮੌਤ ਨਾਲ  ਬਾਲੀਵੁੱਡ 'ਤੇ ਸੋਗ ਦੀ ਲਹਿਰ ਛਾ ਗਈ ਹੈ। ਕਈ ਸਿਤਾਰੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਧਰਮਿੰਦਰ ਨੂੰ ਹਾਲ ਹੀ ਵਿਚ ਸਾਹ ਲੈਣ ਵਿਚ ਤਕਲੀਫ਼ ਕਾਰਨ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਮੌਤ ਬਾਰੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲੀਆਂ। ਹਾਲਾਂਕਿ, ਉਨ੍ਹਾਂ ਨੂੰ 12 ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਅਤੇ ਉਨ੍ਹਾਂ ਦਾ ਘਰ ਵਿਚ ਇਲਾਜ ਚੱਲ ਰਿਹਾ ਸੀ। ਦਿਓਲ ਪਰਿਵਾਰ ਨੇ ਕਿਹਾ ਕਿ ਅਦਾਕਾਰ ਠੀਕ ਹੋ ਰਹੇ ਹਨ। ਧਰਮਿਦਰ ਦਾ ਅੰਤਿਮ ਸੰਸਕਾਰ ਮੁੰਬਈ ਦੇ ਪਵਨ ਹੰਸ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ, ਜਿੱਥੇ ਦਿਓਲ ਪਰਿਵਾਰ ਪਹੁੰਚਿਆ ਹੈ। ਅਮਿਤਾਭ ਬੱਚਨ, ਅਭਿਸ਼ੇਕ ਬੱਚਨ ਅਤੇ ਆਮਿਰ ਖਾਨ ਵੀ ਸ਼ਮਸ਼ਾਨਘਾਟ ਪਹੁੰਚੇ ਹਨ।

Post a Comment

0 Comments