Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਅਦਾਲਤ 'ਚ ਲਿਜਾਈ ਜਾਣ ਵਾਲੀ ਲੜਕੀ ਕੰਚਨਪ੍ਰੀਤ ਕੌਰ ਨਹੀਂ- ਪ੍ਰੋ. ਵਲਟੋਹਾ


 ਤਰਨਤਾਰਨ, 29 ਨਵੰਬਰ ( ਪਹਿਰ ਟੀਵੀ ਬਿਓਰੋ )

ਝਬਾਲ ਪੁਲਿਸ ਵਲੋਂ ਗ੍ਰਿਫਤਾਰ ਕੀਤੀ ਗਈ ਕੰਚਨਪ੍ਰੀਤ ਕੌਰ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕਰਨ ਦੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਸ ਨੂੰ ਝੂਠੀਆਂ ਦੱਸਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਹ ਪੁਲਿਸ ਵਲੋਂ ਜਾਣਬੁਝ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਿਸ ਲੜਕੀ ਨੂੰ ਭਾਰੀ ਸੁਰੱਖਿਆ ਹੇਠ ਕੰਚਨਪ੍ਰੀਤ ਕੌਰ ਦੱਸ ਕੇ ਅਦਾਲਤ ਵਿਚ ਲਿਜਾਇਆ ਜਾ ਰਿਹਾ ਹੈ, ਉਹ ਕੰਚਨਪ੍ਰੀਤ ਕੌਰ ਨਹੀਂ ਹੈ।ਉਨ੍ਹਾਂ ਕਿਹਾ ਕਿ ਕੰਚਨਪ੍ਰੀਤ ਕੌਰ ਨੂੰ ਮਾਣਯੋਗ ਜੱਜ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਹੇਠ ਆਪਣੀ ਕਸਟੱਡੀ ਵਿਚ ਬਿਠਾ ਕੇ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੀਨੀਅਰ ਵਕੀਲ ਅਤੇ ਪਾਰਟੀ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਹੋਰ ਸੀਨੀਅਰ ਵਕੀਲ ਤਰਨਤਾਰਨ ਪਹੁੰਚ ਰਹੇ ਹਨ ਅਤੇ ਉਹ ਇਸ ਮਾਮਲੇ ਵਿਚ ਅਦਾਲਤ ਵਿਚ ਆਪਣਾ ਪੱਖ ਰੱਖਣਗੇ। ਉਨ੍ਹਾਂ ਕਿਹਾ ਕਿ ਕੰਚਨਪ੍ਰੀਤ ਕੌਰ ਨੂੰ ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨਾਲ ਚੱਟਾਨ ਵਾਂਗ ਖ਼ੜਾ ਹੈ।

Post a Comment

0 Comments