ਚੰਡੀਗੜ੍ਹ, 23 ਨਵੰਬਰ(ਪਹਿਰ ਟੀਵੀ ਬਿਊਰੋ)
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਸੰਵਿਧਾਨਕ ਸੋਧਾਂ ਰਾਹੀਂ ਪੰਜਾਬ ਤੋਂ ਚੰਡੀਗੜ੍ਹ 'ਤੇ ਉਸਦੇ ਅਧਿਕਾਰ ਖੋਹਣ ਦੀ ਕੋਸ਼ਿਸ਼ ਕਿਸੇ ਆਮ ਕਦਮ ਦਾ ਹਿੱਸਾ ਨਹੀਂ ਹੈ, ਸਗੋਂ ਪੰਜਾਬ ਦੀ ਪਛਾਣ ਅਤੇ ਸੰਵਿਧਾਨਕ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਅਧਿਕਾਰ ਖੋਹਣ ਲਈ ਸੰਘੀ ਢਾਂਚੇ ਨੂੰ ਤੋੜਨ ਦੀ ਇਹ ਮਾਨਸਿਕਤਾ ਬਹੁਤ ਖਤਰਨਾਕ ਹੈ ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਸੁਰੱਖਿਆ, ਅਨਾਜ, ਪਾਣੀ ਅਤੇ ਮਨੁੱਖਤਾ ਲਈ ਹਮੇਸ਼ਾ ਕੁਰਬਾਨੀਆਂ ਦੇਣ ਵਾਲਾ ਪੰਜਾਬ ਅੱਜ ਆਪਣੇ ਹੱਕਦਾਰ ਹਿੱਸੇ ਤੋਂ ਵਾਂਝਾ ਹੈ। ਇਹ ਸਿਰਫ਼ ਇਕ ਪ੍ਰਸ਼ਾਸਕੀ ਫੈਸਲਾ ਨਹੀਂ ਹੈ, ਸਗੋਂ ਪੰਜਾਬ ਦੀ ਆਤਮਾ ਨੂੰ ਜ਼ਖਮੀ ਕਰਨ ਦੇ ਸਮਾਨ ਹੈ।ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੇ ਕਦੇ ਵੀ ਕਿਸੇ ਤਾਨਾਸ਼ਾਹੀ ਅੱਗੇ ਆਪਣਾ ਸਿਰ ਨਹੀਂ ਝੁਕਾਇਆ। ਪੰਜਾਬ ਅੱਜ ਵੀ ਨਹੀਂ ਝੁਕੇਗਾ।ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ।

0 Comments