Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ


 ਫਗਵਾੜਾ 19 ਨਵੰਬਰ(ਜਪਅਨੰਤਪ੍ਰੀਤ ਸਿੰ)

ਕਪੂਰਥਲਾ ਦੇ ਫਗਵਾੜਾ ਵਿਚ ਬੀਤੀ ਸ਼ਾਮ ਚੱਲੀਆਂ ਗੋਲ਼ੀਆਂ ਦੇ ਵਿਰੋਧ ਵਿਚ ਹਿੰਦੂ ਸੰਗਠਨ ਵੱਲੋਂ ਦਿੱਤੀ ਗਈ ਫਗਵਾੜਾ ਬੰਦ ਦੀ ਕਾਲ ਦੌਰਾਨ ਅੱਜ ਫਗਵਾੜਾ ਪੂਰੀ ਤਰ੍ਹਾਂ ਬੰਦ ਹੈ। ਸ਼ਿਵ ਸੈਨਾ ਪੰਜਾਬ ਦੇ ਆਗੂ ਜਿੰਮੀ ਕਰਵਲ ਅਤੇ ਉਨ੍ਹਾਂ ਦੇ ਪਿਤਾ ਇੰਦਰਜੀਤ ਕਰਵਲ 'ਤੇ ਹੋਈ ਗੋਲ਼ੀਬਾਰੀ ਦੇ ਵਿਰੋਧ ਵਿਚ ਲੋਕ ਸੜਕਾਂ 'ਤੇ ਉਤਰੇ ਹੋਏ ਹਨ ਅਤੇ ਪ੍ਰਦਰਸ਼ਨ ਕਰ ਰਹੇ ਹਨ। ਕੋਈ ਅਣਸੁਖਾਵੀ ਘਟਨਾ ਨਾ ਵਾਪਰ ਜਾਵੇ, ਇਸ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਐੱਸ.ਪੀ. ਫਗਵਾੜਾ ਮਾਧਵੀ ਸ਼ਰਮਾ ਖ਼ੁਦ ਪੁਲਸ ਬਲਾਂ ਦੀ ਅਗਵਾਈ ਕਰ ਰਹੇ ਹਨ। ਉਥੇ ਹੀ ਮੋਬਾਇਲ ਐਸੋਸ਼ੀਏਸ਼ਨ ਵੱਲੋਂ ਫਗਵਾੜਾ ਬੰਦ ਦੀ ਕਾਲ ਦਾ ਸਮਰਥਨ ਕੀਤਾ ਗਿਆ ਹੈ ਅਤੇ ਦੁਕਾਨਾਂ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਥੇ ਹੀ ਧਰਨੇ ਵਿਚ ਬੈਠੇ ਇੰਦਰਜੀਤ ਦਾ ਕਹਿਣਾ ਹੈ ਕਿ ਅਜੇ ਤੱਕ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਬਾਰ ਐਸੋਸ਼ੀਏਸ਼ਨ ਫਗਵਾੜਾ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ ਅਤੇ ਅੱਜ ਨੋ ਵਰਕ ਡੇਅ ਐਲਾਨਿਆ ਹੈ। 

Post a Comment

0 Comments