ਚੰਡੀਗੜ੍ਹ (ਜਪਅਨੰਤਪ੍ਰੀਤ ਸਿੰਘ)
ਪੰਜਾਬ 'ਚ 25 ਨਵੰਬਰ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਇਸ ਦਿਨ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ।ਇਸ ਲਈ ਇਸ ਦਿਨ ਪੂਰੇ ਸੂਬੇ 'ਚ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਹਾਲਾਂਕਿ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਹੀ ਨਹੀਂ, ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਪ੍ਰੋਗਰਾਮ ਸ਼ੁਰੂ ਹੋ ਚੁੱਕੇ ਹਨ, ਜੋ ਸਾਲ ਦੇ ਅਖ਼ੀਰ ਤੱਕ ਚੱਲਣਗੇ।
0 Comments