Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਸਾਊਦੀ ਅਰਬ ’ਚ ਭਿਆਨਕ ਬੱਸ ਹਾਦਸਾ, ਕਈ ਭਾਰਤੀਆਂ ਦੀ ਮੌਤ


 ਰਿਆਦ, 17 ਨਵੰਬਰ

 ਹੈਦਰਾਬਾਦ ਤੋਂ ਉਮਰਾਹ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਅੱਜ ਸਾਊਦੀ ਅਰਬ ਵਿਚ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿਚ 42 ਲੋਕਾੰ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਵਿਚ 20 ਔਰਤਾਂ ਅਤੇ 11 ਬੱਚੇ ਸ਼ਾਮਿਲ ਸਨ।ਸਥਾਨਕ ਮੀਡੀਆ ਦੇ ਅਨੁਸਾਰ ਬੱਸ ਇਕ ਡੀਜ਼ਲ ਟੈਂਕਰ ਨਾਲ ਟਕਰਾ ਗਈ, ਜਿਸ ਕਾਰਨ ਬੱਸ ਨੂੰ ਅੱਗ ਲੱਗ ਗਈ। ਮਿਲੀਆਂ ਰਿਪੋਰਟਾਂ ਅਨੁਸਾਰ ਮ੍ਰਿਤਕਾਂ ਵਿਚੋਂ ਜ਼ਿਆਦਾਤਰ ਭਾਰਤੀ ਹਨ, ਜਿਨ੍ਹਾਂ ਵਿਚ ਬਹੁਤੇ ਯਾਤਰੀ ਹੈਦਰਾਬਾਦ ਦੇ ਸਨ। ਤੇਲੰਗਾਨਾ ਸਰਕਾਰ ਨੇ ਇਸ ਘਟਨਾ 'ਤੇ ਤੁਰੰਤ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਕਿ ਉਹ ਰਿਆਧ ਵਿਚ ਭਾਰਤੀ ਦੂਤਾਵਾਸ ਨਾਲ ਲਗਾਤਾਰ ਸੰਪਰਕ ਵਿਚ ਹੈ।ਇਸ ਦੇ ਨਾਲ ਹੀ ਜੇਦਾਹ ਵਿਚ ਭਾਰਤੀ ਦੂਤਾਵਾਸ ਨੇ ਇਕ ਹੈਲਪਲਾਈਨ ਸ਼ੁਰੂ ਕੀਤੀ ਹੈ। ਦੂਤਾਵਾਸ ਨੇ ਕਿਹਾ ਕਿ ਸਾਊਦੀ ਅਰਬ ਦੇ ਮਦੀਨਾ ਨੇੜੇ ਭਾਰਤੀ ਉਮਰਾਹ ਸ਼ਰਧਾਲੂਆਂ ਨਾਲ ਹੋਏ ਦੁਖਦਾਈ ਬੱਸ ਹਾਦਸੇ ਦੇ ਮੱਦੇਨਜ਼ਰ, ਜੇਦਾਹ ਵਿਚ ਭਾਰਤੀ ਕੌਂਸਲੇਟ ਜਨਰਲ ਵਿਚ ਇਕ 24x7 ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।ਇਸ ਘਟਨਾ ਤੋਂ ਬਾਅਦ ਤੇਲੰਗਾਨਾ ਸਰਕਾਰ ਨੇ ਸਕੱਤਰੇਤ ਵਿਖੇ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ ਤਾਂ ਜੋ ਪਰਿਵਾਰ ਆਪਣੇ ਅਜ਼ੀਜ਼ਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।


Post a Comment

0 Comments