Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਅਸ਼ੀਰਵਾਦ ਸਕੀਮ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ


ਚੰਡੀਗੜ੍ਹ, 16 ਨਵੰਬਰ (ਜਪਅਨੰਤਪ੍ਰੀਤ ਸਿੰਘ)

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਵਾਲੇ ਬਿਨੈਕਾਰਾਂ ਲਈ ਇੱਕ ਮਹੱਤਵਪੂਰਨ ਰਾਹਤ ਭਰਾ ਫ਼ੈਸਲਾ ਲਿਆ ਹੈ। ਹੁਣ ਸਕੀਮ ਲਈ ਅਰਜ਼ੀ ਦੇਣ ਦੀ ਸਮਾਂ-ਸੀਮਾ 30 ਦਿਨਾਂ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ, ਜਿਸ ਨਾਲ ਯੋਗ ਪਰਿਵਾਰ ਬਿਨਾਂ ਕਿਸੇ ਤਣਾਅ ਦੇ ਲੋੜੀਂਦੀ ਦਸਤਾਵੇਜ਼ੀ ਕਾਰਵਾਈ ਪੂਰੀ ਕਰ ਸਕਣਗੇ।

ਸਮਾਜਿਕ ਨਿਆਯ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਫੈਸਲਾ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਰੁਝਾਨ ਦੀ ਸਾਫ਼ ਤਸਦੀਕ ਕਰਦਾ ਹੈ। ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾਂ ਘੱਟ ਰਹਿ ਜਾਂਦਾ ਹੈ, ਜਿਸ ਕਰਕੇ ਉਹ ਪਹਿਲਾਂ 30 ਦਿਨਾਂ ਦੀ ਮਿਆਦ ਵਿੱਚ ਅਰਜ਼ੀ ਨਹੀਂ ਦੇ ਸਕਦੇ ਸਨ। ਹੁਣ ਨਵੀਂ 60 ਦਿਨਾਂ ਦੀ ਸਮਾਂ-ਸੀਮਾ ਨਾਲ ਇਹ ਸਮੱਸਿਆ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ ਅਤੇ ਹੋਰ ਵੱਧ ਪਰਿਵਾਰ ਸਕੀਮ ਦਾ ਲਾਭ ਲੈ ਸਕਣਗੇ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਤਕਨੀਕ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨਾਗਰਿਕਾਂ ਨੂੰ ਵਧੀਆਂ ਸਹੂਲਤਾਂ ਅਤੇ ਮਜ਼ਬੂਤ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਡਾ. ਬਲਜੀਤ ਕੌਰ ਨੇ ਇਹ ਵੀ ਸਪਸ਼ਟ ਕੀਤਾ ਕਿ ਅਸ਼ੀਰਵਾਦ ਸਕੀਮ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਆਰਥਿਕ ਸਹਾਇਤਾ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ ਹੈ। ਸਮਾਂ-ਸੀਮਾ ਵਿੱਚ ਕੀਤਾ ਗਿਆ ਇਹ ਵਾਧਾ ਉਹਨਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ ਜੋ ਦਸਤਾਵੇਜ਼ੀ ਰੁਕਾਵਟਾਂ ਜਾਂ ਵਿਆਹ ਦੇ ਘਿਰਮੇ ਕਾਰਨ ਪਹਿਲਾਂ ਲਾਭ ਨਹੀਂ ਲੈ ਸਕਦੇ ਸਨ।

ਇਹ ਫੈਸਲਾ ਸੂਬੇ ਦੀਆਂ ਧੀਆਂ-ਭੈਣਾਂ ਦੀ ਇੱਜ਼ਤ, ਸੁਰੱਖਿਆ ਤੇ ਸਸ਼ਕਤੀਕਰਨ ਪ੍ਰਤੀ ਮਾਨ ਸਰਕਾਰ ਦੀ ਅਟੱਲ ਵਚਨਬੱਧਤਾ ਦਾ ਪ੍ਰਗਟਾਵਾ ਹੈ।

Post a Comment

0 Comments