Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਜੱਗੂ ਭਗਵਾਨਪੁਰੀਏ ਦਾ ਗੁਰਗਾ ਪੁਲਸ ਮੁਕਾਬਲੇ 'ਚ ਜ਼ਖਮੀ, ਦੀਪ ਚੀਮਾ ਨਾਮ ਦੇ ਨੌਜਵਾਨ ਦੇ ਕਤਲ 'ਚ ਸੀ ਨਾਮਜ਼ਦ


 ਗੁਰਦਾਸਪੁਰ (ਜਪਅਨੰਤਪ੍ਰੀਤ ਸਿੰਘ)

ਬੀਤੀ ਦੇਰ ਰਾਤ ਪੁਲਸ ਮੁਕਾਬਲੇ ਦੌਰਾਨ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਏ ਦਾ ਗੁਰਗਾ ਮਾਨਿਕ ਛੇਹਰਟਾ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਦੱਸਣਯੋਗ ਹੈ ਕਿ ਬੀਤੀ 2 ਨਵੰਬਰ ਨੂੰ ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨੌਜਵਾਨ ਦੀਪ ਚੀਮਾ ਦੇ ਮਾਮਲੇ 'ਚ ਨਾਮਜ਼ਦ ਪੰਜ ਮੁਲਜ਼ਮਾਂ ਚੋਂ ਇੱਕ ਜ਼ਖਮੀ ਮਾਨਿਕ ਛੇਹਰਟਾ ਨਾਮਜ਼ਦ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਥਾਣਾ ਸਿਟੀ ਦੇ ਐੱਸਐੱਚਓ ਸੁਖਜਿੰਦਰ ਸਿੰਘ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੈਦ ਮੁਬਾਰਕ ਕੁੱਲੀਆਂ ਨਜ਼ਦੀਕ ਨਾਕਾ ਲਗਾਇਆ ਹੋਇਆ ਸੀ ਕਿ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਪੁਲਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਡੀਆਈਜੀ ਨੇ ਦੱਸਿਆ ਕਿ ਜ਼ਖਮੀ ਮਾਨਿਕ ਛੇਹਰਟਾ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਸ ਦਾ ਕਹਿਣਾ ਹੈ ਕਿ ਉਹ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜਿਆ ਹੋਇਆ ਹੈ। ਪੁਲਸ ਅਨੁਸਾਰ ਜ਼ਖਮੀ ਦੋਸ਼ੀ ਉਨ੍ਹਾਂ ਪੰਜ ਨੌਜਵਾਨਾਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ 2 ਨਵੰਬਰ ਦੀ ਰਾਤ ਨੂੰ ਬਟਾਲਾ 'ਚ ਦੀਪ ਚੀਮਾ ਨਾਮ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

Post a Comment

0 Comments