ਪਟਿਆਲਾ 19 ਨਵੰਬਰ (ਜਪਅਨੰਤਪ੍ਰੀਤ ਸਿੰਘ)
ਸਾਲ 1993 ਵਿਚ ਹੋਏ ਫਰਜ਼ੀ ਐਨਕਾਊਂਟਰ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਿਟਾ. ਇੰਸਪੈਕਟਰ ਸੀਤਾ ਰਾਮ ਦੀ ਬੀਤੀ ਰਾਤ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਮੌਤ ਹੋ ਗਈ। ਉਹ ਕੇਂਦਰੀ ਜੇਲ੍ਹ ਪਟਿਆਲਾ ਵਿਚ ਸਜ਼ਾ ਕੱਟ ਰਿਹਾ ਸੀ।
ਸੀਤਾ ਰਾਮ ਨੂੰ ਬਿਮਾਰੀ ਦੀ ਹਾਲਤ ਵਿਚ ਦੋ ਦਿਨ ਪਹਿਲਾਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਸੀਤਾ ਰਾਮ ਦੀ ਉਮਰ 80 ਸਾਲ ਦੀ ਸੀ। ਸੀਤਾ ਰਾਮ ਨੂੰ ਸੀ. ਬੀ. ਆਈ. ਵਿਸ਼ੇਸ ਅਦਾਲਤ ਮੋਹਾਲੀ ਨੇ 6 ਮਾਰਚ 2025 ਉਮਰ ਕੈਦ ਦੀ ਸਜਾ ਸੁਣਾਈ ਸੀ। ਕੁਝ ਸਮਾਂ ਪਹਿਲਾਂ ਇਸ ਮਾਮਲੇ ਵਿਚ ਇਕ ਹੋਰ ਦੋਸ਼ੀ ਸੂਬਾ ਸਿੰਘ ਦੀ ਸੰਨੀ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ।

0 Comments