Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਅਦਾਲਤ ਨੇ ਕੰਚਨਪ੍ਰੀਤ ਕੌਰ ਨੂੰ ਕੀਤਾ ਰਿਹਾਅ


 ਤਰਨ ਤਾਰਨ, 30 ਨਵੰਬਰ (ਪਹਿਰ ਟੀਵੀ ਬਿਓਰੋ) -

 ਤਰਨ ਤਾਰਨ ਪੁਲਿਸ ਵਲੋਂ ਗ੍ਰਿਫਤਾਰ ਕੀਤੀ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਦੇ ਮਾਮਲੇ ਵਿਚ ਅਹਿਮ ਫ਼ੈਸਲਾ ਦਿੰਦਿਆਂ ਤਰਨਤਾਰਨ ਦੀ ਐਡੀਸ਼ਨਲ ਸੈਸ਼ਨ ਅਦਾਲਤ ਨੇ ਕੰਚਨਪ੍ਰੀਤ ਕੌਰ ਨੂੰ ਰਿਹਾਅ ਕਰ ਦਿੱਤਾ ਹੈ ।

ਸ਼ਨੀਵਾਰ ਸਾਰੀ ਰਾਤ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਦੇ ਫ਼ੈਸਲੇ 'ਤੇ ਕਚਨਪ੍ਰੀਤ ਕੌਰ ਨੇ ਤਰਨਤਾਰਨ ਅਦਾਲਤ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਮੈਂ ਸਭ ਤੋਂ ਜ਼ਿਆਦਾ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਸਮੂਹ ਲੀਡਰਸ਼ਿਪ ਅਤੇ ਵਕੀਲ ਸਾਹਿਬਾਨ ਦੀ ਧੰਨਵਾਦੀ ਹਾਂ।ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਕੰਚਨਪ੍ਰੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਪਾਰਟੀ ਦੀ ਉਮੀਦਵਾਰ ਹੋਵੇਗੀ । ਦੱਸ ਦਈਏ ਕਿ ਬੀਤੇ ਦਿਨੀ ਕੰਚਨਪ੍ਰੀਤ ਕੌਰ ਨੂੰ ਥਾਣਾ ਮਜੀਠਾ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਕਿਸੇ ਕੇਸ ਸੰਬੰਧੀ ਬੁਲਾਇਆ ਗਿਆ ਸੀ । ਕਈ ਘੰਟੇ  ਪੁੱਛਗਿੱਛ ਕਰਨ ਤੋ ਬਾਅਦ ਕਿਸੇ ਲੋੜੀਂਦੇ ਮਾਮਲੇ ਵਿਚ ਪੁਲਿਸ ਨੇ ਕੰਚਨਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।ਅਦਾਲਤ ਵਿਚ ਰਾਤ ਕਰੀਬ 10.30 ਵਜੇ ਸੁਣਵਾਈ ਸ਼ੁਰੂ ਕੀਤੀ ਗਈ ਤੇ ਵਕੀਲਾਂ ਦੀ ਲੰਬੀ ਚੱਲੀ ਬਹਿਸ ਤੋਂ ਬਾਅਦ ਅੰਮ੍ਰਿਤ ਵੇਲੇ 4 ਵਜੇ ਅਖੀਰ ਕੰਚਨਪ੍ਰੀਤ ਕੌਰ ਨੂੰ ਰਿਹਾਅ ਕਰ ਦਿੱਤਾ ਗਿਆ। 

Post a Comment

0 Comments