Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਜਲੰਧਰ ਦੇ ਵੇਰਕਾ ਮਿਲਕ ਪਲਾਂਟ ਨੇੜੇ ਲੋਕਾਂ 'ਚ ਮਚੀ ਹਫ਼ੜਾ-ਦਫ਼ੜੀ, ਮੰਜ਼ਰ ਵੇਖ ਉੱਡੇ ਹੋਸ਼


 ਜਲੰਧਰ (ਜਪਅਨੰਤਪ੍ਰੀਤ ਸਿੰਘ)

ਵੇਰਕਾ ਮਿਲਕ ਪਲਾਂਟ ਨੇੜੇ ਚੱਲਦੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਜਿਉਂ ਹੀ ਲੋਕਾਂ ਨੇ ਟਰੱਕ ਦੇ ਪਿਛਲੇ ਹਿੱਸੇ ਵਿਚੋਂ ਧੂੰਆਂ ਨਿਕਲਦਾ ਵੇਖਿਆ ਤਾਂ ਉਨ੍ਹਾਂ ਤੁਰੰਤ ਟਰੱਕ ਡਰਾਈਵਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਟਰੱਕ ਨੂੰ ਰੋਕਿਆ ਗਿਆ ਪਰ ਵੇਖਦੇ ਹੀ ਵੇਖਦੇ ਟਰੱਕ ਅੱਗ ਦੀਆਂ ਲਾਟਾਂ ਦੀ ਲਪੇਟ ਵਿਚ ਆ ਗਿਆ।ਟਰੱਕ ਵਿਚ ਜਿਮ ਦਾ ਸਾਮਾਨ ਸੀ, ਜੋ ਲਗਭਗ ਸਾਰਾ ਸੜ ਗਿਆ ਅਤੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆਜਾਣਕਾਰੀ ਦਿੰਦਿਆਂ ਟਰੱਕ ਡਰਾਈਵਰ ਨੇ ਦੱਸਿਆ ਕਿ ਉਹ ਲੈਦਰ ਕੰਪਲੈਕਸ ਤੋਂ ਜਿਮ ਦਾ ਸਾਮਾਨ ਲੱਦ ਕੇ ਜਾ ਰਿਹਾ ਸੀ ਪਰ ਜਿਉਂ ਹੀ ਉਹ ਵੇਰਕਾ ਮਿਲਕ ਪਲਾਂਟ ਨੇੜੇ ਪਹੁੰਚਿਆ ਤਾਂ ਟਰੱਕ ਦੇ ਪਿਛਲੇ ਪਾਸੇ ਬਣੇ ਕੈਬਿਨ ਵਿਚ ਅੱਗ ਲੱਗ ਗਈ। ਲੋਕਾਂ ਨੇ ਟਰੱਕ ਨੂੰ ਰੋਕਿਆ ਅਤੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਅਤੇ ਸਟਾਫ਼ ਮੌਕੇ ’ਤੇ ਪਹੁੰਚ ਗਏ ਅਤੇ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਫ਼ੀ ਸਾਮਾਨ ਸੜ ਚੁੱਕਾ ਸੀ।

Post a Comment

0 Comments