ਚੰਡੀਗੜ੍ਹ (ਜਪਅਨੰਤਪ੍ਰੀਤ ਸਿੰਘ)
ਪੰਜਾਬ 'ਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੱਖਾਂ ਲੋਕਾਂ ਲਈ ਇੱਕ ਵੱਡੀ ਖ਼ਬਰ ਹੈ।ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 17 ਨਵੰਬਰ 2025 ਨੂੰ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।ਯੂਨੀਅਨ ਆਗੂਆਂ ਵੱਲੋਂ 17 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਸੂਬੇ ਭਰ ਦੇ ਸਮੂਹ ਡਿਪੂਆਂ ਵਿੱਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ।ਤਨਖਾਹਾਂ ਜਾਰੀ ਨਾ ਕਰਨਾ :ਜਥੇਬੰਦੀ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਨਾਲ-ਨਾਲ,
ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ: ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਅਤੇ ਮੈਨੇਜਮੈਂਟ
ਯੂਨੀਅਨ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ 'ਤੇ ਸੰਯੁਕਤ ਸਕੱਤਰ ਨਵਰਾਜ ਸਿੰਘ ਬਰਾੜ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਯੂਨੀਅਨ ਦੀ ਮੀਟਿੰਗ ਹੋਈ ਸੀ। ਹਾਲਾਂਕਿ, ਇਸ ਮੀਟਿੰਗ ਵਿੱਚ ਸਿਰਫ਼ ਮੰਗਾਂ 'ਤੇ ਵਿਚਾਰ-ਚਰਚਾ ਹੀ ਹੋ ਸਕੀ ਅਤੇ ਕੋਈ ਨਤੀਜਾ ਨਹੀਂ ਨਿਕਲਿਆ।

0 Comments