ਲੁਧਿਆਣਾ (ਜਪਅਨੰਤਪ੍ਰੀਤ ਸਿੰਘ)
ਸ਼ਹਿਰ ’ਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਅਤੇ ਜਨ ਸੁਰੱਖਿਆ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਸ ਨੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਹੈ। ਇਸ ਮੁਹਿੰਮ ਤਹਿਤ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਨਿਰਦੇਸ਼ਾਂ ’ਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਨੇ ਵੱਖ-ਵੱਖ ਥਾਣਾ ਪੁਲਸ ਦੀਆਂ ਟੀਮਾਂ ਨਾਲ ਸ਼ਹਿਰ ਦੇ ਕਈ ਇਲਾਕਿਆਂ ’ਚ ਬਾਹਰੋਂ ਆਏ ਕਿਰਾਏਦਾਰਾਂ ਦੇ ਟਿਕਾਣਿਆਂ ਅਤੇ ਅਸਥਾਈ ਬਸਤੀਆਂ ਵਿਚ ਵਿਸਥਾਰ ਨਾਲ ਚੈਕਿੰਗ ਕੀਤੀ ਜਾਂਚ ਦੌਰਾਨ ਕਿਰਾਏਦਾਰਾਂ ਦੇ ਰਿਕਾਰਡ ਦੀ ਪੂਰੀ ਤਰ੍ਹਾਂ ਪੜਤਾਲ ਕੀਤੀ ਗਈ। ਪਛਾਣ ਦੀ ਪੁਸ਼ਟੀ ਕੀਤੀ ਗਈ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ। ਪ੍ਰਵਾਸੀ ਮਜ਼ਦੂਰਾਂ ਦੀ ਵੈਰੀਫਿਕੇਸ਼ਨ ਵੀ ਫਾਰਮ ਭਰਵਾ ਕੇ ਪੂਰੀ ਕੀਤੀ ਗਈ। ਪੁਲਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਦਾ ਮਕਸਦ ਸੰਭਾਵਿਤ ਅਪਰਾਧਾਂ ਨੂੰ ਰੋਕਣਾ ਅਤੇ ਸ਼ਹਿਰ ਵਿਚ ਸੁਰੱਖਿਆ ਤੇ ਸ਼ਾਂਤੀ ਦਾ ਵਾਤਾਵਰਣ ਬਣਾਈ ਰੱਖਣਾ ਹੈ।

0 Comments