Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

Punjab: ਇਨਸਾਨੀਅਤ ਸ਼ਰਮਸਾਰ! ਕੂੜਾ ਚੁੱਕਣ ਵਾਲੇ ਵਾਹਨ 'ਚ ਲੈ ਗਏ ਅਣਪਛਾਤੇ ਵਿਅਕਤੀ ਦੀ ਲਾਸ਼

 ਫਗਵਾੜਾ (ਜਪਅਨੰਤਪ੍ਰੀਤ ਸਿੰਘ)

ਫਗਵਾੜਾ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਲਾਵਾਰਿਸ ਲਾਸ਼ ਨੂੰ ਸਿਵਲ ਹਸਪਤਾਲ ਤੋਂ ਸ਼ਮਸ਼ਾਨਘਾਟ ਤੱਕ ਨਗਰ ਨਿਗਮ ਦੇ ਕੂੜਾ ਚੁੱਕਣ ਵਾਲੇ ਵਾਹਨ ਵਿੱਚ ਲਿਜਾਇਆ ਗਿਆ। ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਕੁਝ ਦਿਨ ਪਹਿਲਾਂ ਰੇਲਵੇ ਟਰੈਕ 'ਤੇ ਮ੍ਰਿਤਕ ਮਿਲੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਨਗਰ ਨਿਗਮ ਫਗਵਾੜਾ ਦੀ ਕੂੜਾ ਚੁੱਕਣ ਵਾਲੀ ਗੱਡੀ ਵਿਚ ਰੱਖ ਕੇ ਅੰਤਿਮ ਸੰਸਕਾਰ ਲਈ ਲਿਜਾਇਆ ਗਿਆ।  ਇਹ ਪੂਰੀ ਘਟਨਾ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਕਿਵੇਂ ਇਕ ਅਣਪਛਾਤੇ ਮ੍ਰਿਤਕ ਦੀ ਲਾਸ਼ ਨੂੰ ਕੂੜੇ ਵਾਲੀ ਗੱਡੀ ਵਿੱਚ ਸਸਕਾਰ ਲਈ ਲਿਜਾਇਆ ਜਾ ਰਿਹਾ ਹੈ

Post a Comment

0 Comments