16 ਨਵੰਬਰ( ਜਪਅਨੰਤਪ੍ਰੀਤ ਸਿੰਘ )
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਪਾਕਿਸਤਾਨ ਜਾਣ ਵਾਲੀਆਂ ਇਕੱਲੀਆਂ ਮਹਿਲਾ ਤੀਰਥ ਯਾਤਰੀਆਂ ਦੇ ਵੀਜ਼ਾ ਅਰਜ਼ੀਆਂ ਲਈ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਇਹ ਫੈਸਲਾ ਪੰਜਾਬ ਦੀ ਸਰਬਜੀਤ ਕੌਰ ਦੇ ਮਾਮਲੇ ਦੇ ਮੱਦੇਨਜ਼ਰ ਲਿਆ ਗਿਆ ਹੈ, ਜੋ ਪਾਕਿਸਤਾਨ ਗਈ ਸੀ ਅਤੇ ਉੱਥੇ ਧਰਮ ਪਰਿਵਰਤਨ ਕਰ ਕੇ ਨਿਕਾਹ ਕਰਵਾ ਲਿਆ ਤੇ ਵਾਪਸ ਨਹੀਂ ਪਰਤੀ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਫੈਸਲਾ ਲਿਆ ਹੈ।ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹੁਣ ਭਵਿੱਖ 'ਚ ਪਾਕਿਸਤਾਨ ਕਿਸੇ ਵੀ ਇਕੱਲੀ ਔਰਤ ਨੂੰ ਵੀਜ਼ਾ ਨਹੀਂ ਦੇਵੇਗੀ। ਸਕੱਤਰ ਪ੍ਰਤਾਪ ਸਿੰਘ ਨੇ ਸਰਬਜੀਤ ਕੌਰ ਦੇ ਵਿਵਹਾਰ ਦੀ ਸਖ਼ਤ ਸ਼ਬਦਾ 'ਚ ਨਿੰਦਾ ਕਰਦਿਆਂ ਕਿਹਾ ਕਿ ਮੀਡੀਆ ਵਿੱਚ ਨਾਮ ਬਦਲਣ ਅਤੇ ਨਿਕਾਹ ਕਰਨ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਬਜੀਤ ਪਹਿਲਾਂ ਤੋਂ ਹੀ ਪਾਕਿਸਤਾਨ 'ਚ ਕਿਸੇ ਦੇ ਸੰਪਰਕ ਵਿੱਚ ਸੀ।

0 Comments