Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਸਨੌਰ ਸਹੁਰੇ ਵੱਲੋਂ ਨੂੰਹ ਦਾ ਬੇਰਹਿਮੀ ਨਾਲ ਕਤਲ

ਸਨੌਰ 27 ਦਸੰਬਰ (ਜਪਅਨੰਤਪ੍ਰੀਤ ਸਿੰਘ)
ਸਨੌਰ ਦੇ ਕਸਾਬੀਆਂ ਵਾਲੇ ਮਹੁੱਲੇ ਵਿੱਚ ਬੀਤੇ ਦਿਨੀ ਇੱਕ ਦਿਲ ਦਹਿਲਾ ਦੇਣ ਵਾਲਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਥਾਣਾ ਮੁੱਖੀ ਸਨੌਰ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਦੱਸਿਆ ਕਿ ਰਜਿੰਦਰਾ ਹਸਪਤਾਲ ਪਟਿਆਲਾ ਦੇ ਡਾਕਟਰ ਵੱਲੋਂ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇੱਕ ਵਿਆਹੀ ਲੜਕੀ ਅੰਜੂ ਦੀ ਮੌਤ ਹੋ ਚੁੱਕੀ ਹੈ, ਜਦਕਿ ਉਸਦੀ ਸੱਸ ਮਲਕੀਤ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਇਲਾਜ ਅਧੀਨ ਹੈ।ਪੁਲਿਸ ਵੱਲੋਂ ਮ੍ਰਿਤਕਾ ਅੰਜੂ ਦੇ ਦਾਦਾ ਬਲਦੇਵ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਲੜਕੀ ਦੇ ਸਹੁਰੇ ਪ੍ਰਕਾਸ਼ ਚੰਦ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁੱਖੀ ਦੇ ਮੁਤਾਬਿਕ ਪ੍ਰਕਾਸ਼ ਚੰਦ ਕੋਈ ਕੰਮਕਾਰ ਨਹੀਂ ਕਰਦਾ ਸੀ ਅਤੇ ਅਕਸਰ ਆਪਣੀ ਨੂਹ ਅੰਜੂ ਅਤੇ ਆਪਣੀ ਘਰਵਾਲੀ ਮਲਕੀਤ ਕੌਰ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਸੀ।

ਪੈਸਿਆਂ ਦੀ ਮੰਗ ਨੂੰ ਲੈ ਕੇ ਘਰ ਵਿੱਚ ਅਕਸਰ ਲੜਾਈ-ਝਗੜੇ ਹੁੰਦੇ ਰਹਿੰਦੇ ਸਨ, ਜੋ ਆਖ਼ਰਕਾਰ ਇਸ ਦਰਦਨਾਕ ਘਟਨਾ ਦਾ ਕਾਰਨ ਬਣੇ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

Post a Comment

0 Comments