Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਪਟਿਆਲਾ ਪੁਲਿਸ ਵੱਲੋ ਐਨਕਾਉਂਟਰ ਗੋਲਡੀ ਗੈਂਗ ਦੇ 2 ਸ਼ੂਟਰ ਮੁਕਾਬਲੇ ਦੌਰਾਨ ਜਖਮੀ


ਸਨੌਰ 12 ਜਨਵਰੀ (ਪ੍ਰਥਮ ਮਲਹੋਤਰਾ)

ਜ਼ਿਲ੍ਹਾ ਪਟਿਆਲਾ ਪੁਲਿਸ ਨੇ ਅਪਰਾਧ ਦੇ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੋਲਡੀ ਢਿੱਲੋਂ ਗੈਂਗ ਨਾਲ ਸਬੰਧਤ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜ਼ਿਲ੍ਹਾਂ ਪਟਿਆਲਾ ਦੇ ਹਲਕਾ ਸਨੌਰ ਅਧੀਨ ਪੈਂਦੇ ਪਿੰਡ ਦਲਾਨਪੁਰ ਵਿਖੇ ਦੋਸ਼ੀਆਂ ਨਾਲ ਹੋਏ ਮੁਕਾਬਲੇ ਤੋਂ ਬਾਅਦ ਅੰਜਾਮ ਦਿੱਤੀ ਗਈ। ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਐੱਸ.ਐੱਸ.ਪੀ. ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਐੱਸ.ਪੀ. (ਡਿਟੈਕਟਿਵ) ਦੀ ਅਗਵਾਈ ਹੇਠ ਕੀਤੀ ਗਈ। ਮੁਕਾਬਲੇ ਦੌਰਾਨ ਦੋਸ਼ੀਆਂ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਿਸ ਦੀ ਤੁਰੰਤ ਅਤੇ ਮੁਸਤੈਦੀ ਭਰੀ ਕਾਰਵਾਈ ਨਾਲ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਮੌਕੇ ਤੋਂ ਇਕ ਮੋਟਰਸਾਈਕਲ ਅਤੇ ਇਕ ਪਿਸਤੌਲ ਵੀ ਬਰਾਮਦ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਅਤੇ ਅਨੁਜ ਕੁਮਾਰ ਪੁੱਤਰ ਫੂਲ ਚੰਦ ਵਜੋਂ ਹੋਈ ਹੈ। ਪੁਲਿਸ ਮੁਤਾਬਕ ਦੋਵੇਂ ਦੋਸ਼ੀ ਗੋਲਡੀ ਢਿੱਲੋਂ ਗੈਂਗ ਨਾਲ ਸਿੱਧੇ ਤੌਰ ‘ਤੇ ਜੁੜੇ ਹੋਏ ਸਨ ਅਤੇ ਗੈਂਗ ਦੀਆਂ ਅਪਰਾਧਿਕ ਸਰਗਰਮੀਆਂ ਨੂੰ ਅੱਗੇ ਵਧਾਉਣ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਸਨ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਡਰ-ਧਮਕੀ ਦੇਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ। ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀਆਂ ਕੋਲੋਂ ਗੈਂਗ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਮਿਲੀਆਂ ਹਨ, ਜਿਨ੍ਹਾਂ ਦੇ ਆਧਾਰ ‘ਤੇ ਪੁਲਿਸ ਵੱਲੋਂ ਹੋਰ ਸਾਥੀਆਂ ਤੱਕ ਪਹੁੰਚਣ ਲਈ ਛਾਪੇਮਾਰੀ ਅਤੇ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪਹਿਲਾਂ ਪੁਲਿਸ ਹਿਰਾਸਤ ਵਿੱਚ ਲਿਆ ਗਿਆ, ਜਿਸ ਤੋਂ ਬਾਅਦ ਅਦਾਲਤੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਮੌਕੇ ਐੱਸ.ਐੱਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਂਗਵਾਰ ਜਾਂ ਅਪਰਾਧਿਕ ਸਰਗਰਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।

Post a Comment

0 Comments