Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਭਗਵੰਤ ਮਾਨ ਨੂੰ ਕੀਤਾ ਸ਼੍ਰੀ ਅਕਾਲ ਤਖਤ ਸਾਹਿਬ ਤੇ ਤਲਬ


ਅੰਮ੍ਰਿਤਸਰ 5 ਜਨਵਰੀ (ਪਹਿਰ ਟੀਵੀ ਬਿਊਰੋ)

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅੱਜ ਹੁਕਮਨਾਮਾ ਜਾਰੀ ਕਰਦੇ ਹੋਏ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਹੈ ਓਹਨਾ ਕਿਹਾ ਕਿ ਭਗਵੰਤ ਮਾਨ ਇਕ ਸੰਵਿਧਾਨਿਕ ਔਹਦੇ ਤੇ ਬੈਠ ਕੇ ਓਸ ਆਉਂਦੇ ਦੀ ਮਰਿਆਦਾ ਨੂੰ ਵੀ ਭੁੱਲ ਗਿਆ ਹੈ ਅਤੇ ਉਹ ਸਿੱਖਾਂ ਦੇ ਦਸਵੰਧ ਤੇ ਗੁਰੂ ਘਰ ਦੀ ਗੋਲਕ ਬਾਰੇ ਬੇਤੁਕੀ ਬਿਆਨਬਾਜ਼ੀ ਕਰ ਰਿਹਾ ਹੈ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਚੈਲੰਜ ਅਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰ ਰਿਹਾ ਹੈ ਓਹਨਾ ਕਿਹਾ ਕਿ ਪਿਛਲੇ ਦਿਨੀਂ ਭਗਵੰਤ ਮਾਨ ਦੀਆਂ ਵੀਡਿਓ ਸਾਹਮਣੇ ਆਈਆਂ ਜਿਸ ਵਿੱਚ ਭਗਵੰਤ ਮਾਨ ਗੁਰੂ ਸਾਹਿਬਾਨ ਅਤੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਨਾਲ ਅੱਤ ਇਤਰਾਜਯੋਗ ਗਤੀਵਿਧੀ ਕਰਦੇ ਨਜ਼ਰ ਆ ਰਹੇ ਹਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕੇ ਭਗਵੰਤ ਮਾਨ ਪਤਿਤ ਹੈ ਇਸ ਕਰਕੇ ਓਸਨੂੰ ਸ਼੍ਰੀ ਆਕਾਲ ਤਖਤ ਸਾਹਿਬ ਦੀ ਫਸੀਲ ਦੇ ਸਨਮੁੱਖ ਪੇਸ਼ ਨਹੀਂ ਕੀਤਾ ਜਾ ਸਕਦਾ ਭਗਵੰਤ ਮਾਨ ਨੂੰ ਨਿੱਜੀ ਤੌਰ ਤੇ ਸਕੱਤਰੇਤ ਵਿੱਚ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਹੁਕਮ ਕੀਤਾ ਹੈ ਓਹਨਾ ਅੱਗੇ ਕਿਹਾ ਕੇ ਭਗਵੰਤ ਮਾਨ ਨੇ ਸੱਤਾ ਦੇ ਹੰਕਾਰ ਵਿੱਚ ਇੱਕ ਵਾਰ ਨਹੀਂ ਵਾਰ ਵਾਰ ਸ਼੍ਰੀ ਅਕਾਲ ਤਖਤ ਸਾਹਿਬ ਦਾ ਨਾਮ ਲੈਕੇ ਵੰਗਾਰਿਆ ਹੈ ਓਹਨਾ ਕਿਹਾ ਕਿ ਇਹ ਸ਼੍ਰੀ ਅਕਾਲ ਤਖ਼ਤ ਸਾਹਿਬ ਹੈ ਇਥੇ ਭਾਰਤ ਦੇ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਨੂੰ ਵੀ ਪੇਸ਼ ਹੋਣਾ ਪਿਆ ਸੀ ਦੇਖਣਾ ਇਹ ਹੈ ਕਿ ਅਗਰ 15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ ਤਾਂ ਅਗਲਾ ਹੁਕਮਨਾਮਾ ਕੀ ਆਉਂਦਾ ਹੈ 

Post a Comment

0 Comments