Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਹਰਮੀਤ ਸਿੰਘ ਠੁਕਰਾਲ ਜਿਲਾ ਪਟਿਆਲਾ ਦਿਹਾਤੀ ਤੋਂ ਵਾਈਸ ਪ੍ਰਧਾਨ ਨਿਯੁਕਤ

ਸਨੌਰ 15 ਜਨਵਰੀ (ਪ੍ਰਥਮ ਮਲਹੋਤਰਾ)

ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪਟਿਆਲਾ ਦਿਹਾਤੀ ਵਿੱਚ ਨਵੀਂ ਬਣਾਈ ਗਈ ਜ਼ਿਲ੍ਹਾ ਕਮੇਟੀ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਭਾਜਪਾ ਦੇ ਵਾਈਸ ਪ੍ਰਧਾਨ ਹਰਮੀਤ ਸਿੰਘ ਠੁਕਰਾਲ ਨੂੰ ਨਿਯੁਕਤ ਕੀਤਾ ਗਿਆ। ਓਹਨਾ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਮੇਟੀ ਦੀ ਸੰਰਚਨਾ ਵਿੱਚ ਸੀਨੀਅਰ ਅਤੇ ਨੌਜਵਾਨ ਆਗੂਆਂ ਦਾ ਸੁੰਦਰ ਸੰਯੋਗ ਬਣਾਇਆ ਗਿਆ ਹੈ, ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਮਿਲੇਗੀ। ਠੁਕਰਾਲ ਨੇ ਕਿਹਾ ਕਿ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਪਾਰਟੀ ਦਾ ਮੁੱਖ ਲਕਸ਼ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਆਗੂ ਅਨਿਲ ਸਰਿਨ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਹਲਕਾ ਸਨੌਰ ਦੇ ਇੰਚਾਰਜ ਬਿਕਰਮਜੀਤ ਇੰਦਰ ਸਿੰਘ ਚਹਿਲ, ਜਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਾਗਰੋਲੀ ਅਤੇ ਤਰਵਿੰਦਰ ਸਿੰਘ ਲੱਕੀ ਦੀ ਅਗਵਾਈ ਅਤੇ ਸਹਿਯੋਗ ਦੀ ਖੁੱਲ੍ਹ ਕੇ ਸਿਰਾਹਣਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਦੀ ਦਿਸ਼ਾ-ਨਿਰਦੇਸ਼ ਹੇਠ ਪਾਰਟੀ ਸੰਗਠਨ ਨੂੰ ਨਵੀਂ ਦਿਸ਼ਾ ਮਿਲੀ ਹੈ। ਹਰਮੀਤ ਸਿੰਘ ਠੁਕਰਾਲ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਬੇਰੁਜ਼ਗਾਰੀ, ਕਾਨੂੰਨ-ਵਿਵਸਥਾ ਅਤੇ ਵਿਕਾਸ ਦੇ ਮਾਮਲਿਆਂ ‘ਚ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਓਹਨਾ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਭਾਜਪਾ ਨੂੰ ਇਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਉਨ੍ਹਾਂ ਅੰਤ ਵਿੱਚ ਕਿਹਾ ਕਿ ਭਾਜਪਾ ਦਾ ਹਰ ਵਰਕਰ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰੇਗਾ ਅਤੇ 2027 ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਸੰਕਲਪ ਪੂਰਾ ਕੀਤਾ ਜਾਵੇਗਾ।

Post a Comment

0 Comments