ਫਤਿਹਗੜ੍ਹ ਸਾਹਿਬ (ਪਹਿਰ ਟੀਵੀ ਬਿਊਰੋ)
ਜ਼ਿਲਾ ਫਤਿਹਗੜ੍ਹ ਸਾਹਿਬ ਦੇ ਖਮਾਣੋ ਵਿਖੇ ਬੀਤੇ ਦਿਨੀਂ ਇੱਕੋ ਸਕੂਲ ਵਿਚ ਪੜ੍ਹਦੇ 12ਵੀਂ ਜਮਾਤ ਦੇ ਮੁੰਡੇ ਦਾ ਉਸ ਦੇ ਹੀ ਦੋਸਤ ਵੱਲੋਂ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕੀਤੇ ਕਤਲ ਦੇ ਮਾਮਲੇ ਵਿਚ ਖਮਾਣੋ ਪੁਲਸ ਨੇ 2 ਮੁੰਡਿਆਂ ਨੂੰ ਕਾਬੂ ਕਰ ਲਿਆ ਹੈ। ਡੀਐੱਸਪੀ ਖਮਾਣੋ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਾਨਵਿੰਦਰ ਸਿੰਘ ਦਾ ਖਮਾਣੋ ਦੇ ਨਿੱਜੀ ਸਕੂਲ 'ਚ ਪੜ੍ਹਦੇ ਉਸਦੇ ਹੀ ਸਾਥੀਆਂ ਨੇ ਹੀ ਕਿਸੇ ਗੱਲ ਤੋਂ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਮੌਕੇ ਤੋਂ ਫਰਾਰ ਹੋ ਗਏ।

0 Comments