Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੂੰ ਜਾਨੋਂ ਮਾਰਨ ਦੀ ਧਮਕੀ, ਪੰਜ ਕਰੋੜ ਦੀ ਫਿਰੌਤੀ ਦੀ ਮੰਗ



 ਮੋਹਾਲੀ, 22 ਜਨਵਰੀ ( ਪਹਿਰ ਟੀਵੀ ਬਿਊਰੋ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਪਵਨ ਸ਼ੌਕੀਨ ਵਲੋਂ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ’ਚ ਕਿਹਾ ਗਿਆ ਹੈ ਕਿ ਜੇਕਰ ਪੰਜ ਕਰੋੜ ਰੁਪਏ ਦੀ ਫਿਰੌਤੀ ਨਾ ਦਿੱਤੀ ਗਈ ਤਾਂ ਸੋਹਾਣਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਰ ਦਿੱਤਾ ਜਾਵੇਗਾ।ਇਸ ਮਾਮਲੇ ਨੂੰ ਲੈ ਕੇ ਪਰਵਿੰਦਰ ਸਿੰਘ ਸੋਹਾਣਾ ਨੇ ਮੋਹਾਲੀ ਪੁਲਿਸ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਏ.ਡੀ.ਜੀ.ਪੀ. ਸਿਕਿਉਰਟੀ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਸਪੱਸ਼ਟ ਆਦੇਸ਼ ਜਾਰੀ ਹੋ ਚੁੱਕੇ ਹਨ, ਪਰ ਇਸ ਦੇ ਬਾਵਜੂਦ ਮੋਹਾਲੀ ਪੁਲਿਸ ਵਲੋਂ ਅਜੇ ਤੱਕ ਕੋਈ ਸੁਰੱਖਿਆ ਪ੍ਰਬੰਧ ਨਹੀਂ ਕੀਤਾ ਗਿਆ। ਸੋਹਾਣਾ ਨੇ ਦੋਸ਼ ਲਗਾਇਆ ਕਿ ਜਦੋਂ ਉਨ੍ਹਾਂ ਵਲੋਂ  ਪ੍ਰੈੱਸ ਕਾਨਫਰੰਸ ਕਰਕੇ ਮੋਹਾਲੀ ਪੁਲਿਸ ਦੀ ਕਾਰਗੁਜ਼ਾਰੀ ਨੂੰ ਬੇਨਕਾਬ ਕਰਨ ਦੀ ਗੱਲ ਕਹੀ ਗਈ ਤਾਂ ਤੁਰੰਤ ਪ੍ਰਭਾਵ ਨਾਲ ਇਸ ਮਾਮਲੇ ’ਚ ਥਾਣਾ ਸੋਹਾਣਾ ਵਿਖੇ ਪਰਚਾ ਦਰਜ ਕਰ ਲਿਆ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਸਿਆਸੀ ਹਲਚਲ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

Post a Comment

0 Comments