Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਨਿਰਮਲ ਭੱਟੀਆਂ ਨੇ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨਾਲ ਕੀਤੀ ਮੁਲਾਕਾਤ



ਸਨੌਰ 27 ਜਨਵਰੀ (ਪ੍ਰਥਮ ਮਲਹੌਤਰਾ)
 

ਚੌਧਰੀ ਨਿਰਮਲ ਸਿੰਘ ਭੱਟੀਆਂ ਵੱਲੋਂ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਡਾ. ਧਰਮਵੀਰ ਗਾਂਧੀ ਨੇ ਮੋਦੀ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਗਰੀਬ ਤੇ ਮਜ਼ਦੂਰ ਵਰਗ ਨਾਲ ਧੱਕਾ ਕਰਨ ਦੇ ਗੰਭੀਰ ਦੋਸ਼ ਲਗਾਏ। ਡਾ. ਗਾਂਧੀ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵੱਲੋਂ ਲਿਆਂਦੀ ਗਈ ਮਨਰੇਗਾ ਸਕੀਮ ਨੂੰ ਮੋਦੀ ਸਰਕਾਰ ਇੱਕ ਤਰੀਕੇ ਨਾਲ ਬੰਦ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ ਕੰਮਾਂ ਦੀ ਜਿੰਮੇਵਾਰੀ ਆਪਣੇ ਹੱਥ ਵਿੱਚ ਲੈਣਾ ਪਿੰਡਾਂ ਦੇ ਮਜ਼ਦੂਰਾਂ ਨਾਲ ਸਿੱਧਾ ਧੱਕਾ ਹੈ। ਪਹਿਲਾਂ ਮਨਰੇਗਾ ਤਹਿਤ ਪੂਰਾ ਭੁਗਤਾਨ ਕੇਂਦਰ ਸਰਕਾਰ ਵੱਲੋਂ ਹੁੰਦਾ ਸੀ ਅਤੇ ਕੰਮ ਸਰਪੰਚ ਤੇ ਮੇਟ ਦੀ ਦੇਖ-ਰੇਖ ਹੇਠ ਪਿੰਡਾਂ ਵਿੱਚ ਹੀ ਹੁੰਦਾ ਸੀ, ਪਰ ਹੁਣ ਕੇਂਦਰ ਸਰਕਾਰ ਇਹ ਤੈਅ ਕਰੇਗੀ ਕਿ ਕਿੱਥੇ ਕੰਮ ਹੋਵੇਗਾ ਤੇ ਕਿੱਥੇ ਨਹੀਂ। ਉਨ੍ਹਾਂ ਚੌਧਰੀ ਨਿਰਮਲ ਸਿੰਘ ਭੱਟੀਆਂ ਨੂੰ ਅਪੀਲ ਕੀਤੀ ਕਿ ਪਿੰਡ-ਪਿੰਡ ਜਾ ਕੇ ਇਸ ਮਜ਼ਦੂਰ ਵਿਰੋਧੀ ਨੀਤੀ ਦਾ ਵਿਰੋਧ ਕੀਤਾ ਜਾਵੇ। ਇਸ ’ਤੇ ਚੌਧਰੀ ਨਿਰਮਲ ਸਿੰਘ ਭੱਟੀਆਂ ਨੇ ਡਾ. ਗਾਂਧੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਸਨੌਰ ਵਿੱਚ ਮਨਰੇਗਾ ਮਜ਼ਦੂਰਾਂ ਨਾਲ ਹੋ ਰਹੇ ਧੱਕੇ ਦੇ ਖ਼ਿਲਾਫ਼ ਪੂਰੇ ਜ਼ੋਰ ਨਾਲ ਸੰਘਰਸ਼ ਕਰਨਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਵੀ ਤੀਖੀ ਟਿੱਪਣੀ ਕਰਦੇ ਹੋਏ ਕਿਹਾ ਗਿਆ ਕਿ ਚੋਣਾਂ ਵੇਲੇ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ। ਹਲਕਾ ਸਨੌਰ ਵਿੱਚ ਸੜਕਾਂ ਦੀ ਹਾਲਤ ਬਹੁਤ ਹੀ ਖਰਾਬ ਹੈ ਅਤੇ ਸਨੌਰ ਦੇ ਸਰਕਾਰੀ ਹਸਪਤਾਲ ਦੀ ਹਾਲਤ ਵੀ ਚਿੰਤਾਜਨਕ ਬਣੀ ਹੋਈ ਹੈ। ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰਾਂ ਅਤੇ ਬਿਆਨਾਂ ਤੱਕ ਹੀ ਸੀਮਤ ਰਹਿ ਗਈ ਹੈ। ਚੌਧਰੀ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਹਲਕਾ ਸਨੌਰ ਵਿੱਚ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ।

 

Post a Comment

0 Comments