ਉਦੈਪੁਰ (ਰਾਜਸਥਾਨ)8 ਫਰਵਰੀ (ਪਹਿਰ ਟੀਵੀ ਬਿਊਰੋ)
ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਉਦੇਪੁਰ ਰੇਂਜ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਖੇਤਾਂ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਬੀਜੀ ਗਈ ਪੋਸਤ ਦੀ ਫਸਲ ਬਰਬਾਦ ਕਰਕੇ ਮੌਕੇ ਤੇ ਹੀ ਨਸ਼ਟ ਕਰ ਦਿੱਤੀ ਪੁਲਿਸ ਅਨੁਸਾਰ ਇਸ ਦੌਰਾਨ ਕਰੀਬ 995 ਕੁਇੰਟਲ ਪੋਸਤ ਦੇ ਹਰੇ ਪੌਦੇ ਕਬਜ਼ੇ ਵਿੱਚ ਲਏ ਗਏ ਪੁਲਿਸ ਨੂੰ ਮੁਖਬਰ ਖਾਸ ਤੋਂ ਸੂਚਨਾ ਮਿਲੀ ਸੀ ਕਿ ਇਲਾਕੇ ਦੇ ਕੁਝ ਖੇਤਾਂ ਵਿੱਚ ਬਿਨਾਂ ਪਰਮਿਟ ਜਾਂ ਲਾਇਸੰਸ ਦੀਆਂ ਸ਼ਰਤਾਂ ਦੀ ਉਲੰਘਣਾ ਕਰਕੇ ਅਫੀਮ ਦੀ ਖੇਤੀ ਕੀਤੀ ਜਾ ਰਹੀ ਹੈ। ਇਸ ਸੂਚਨਾ ਦੇ ਆਧਾਰ ਤੇ ਪੁਲਿਸ ਟੀਮਾਂ ਨੇ ਛਾਪੇਮਾਰੀ ਕੀਤੀ ਅਤੇ ਖੇਤਾਂ ਵਿੱਚ ਖੜੀ ਫਸਲ ਨੂੰ ਉਖਾੜ ਕੇ ਟਰਾਲੀਆਂ ਵਿੱਚ ਭਰ ਕੇ ਨਸ਼ਟ ਕਰ ਦਿੱਤਾ। ਮੌਕੇ ਤੋਂ ਮਿਲੀਆਂ ਤਸਵੀਰਾਂ ਵਿੱਚ ਪੁਲਿਸ ਕਰਮਚਾਰੀ ਖੁਦ ਖੇਤਾਂ ਵਿੱਚ ਉਤਰ ਕੇ ਪੌਦਿਆਂ ਨੂੰ ਪੁੱਟਦੇ ਹੋਏ ਅਤੇ ਕਬਜ਼ੇ ਵਿੱਚ ਲੈਂਦੇ ਹੋਏ ਦਿਖਾਈ ਦੇ ਰਹੇ ਹਨ ਪੁਲਿਸ ਨੇ ਇਸ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਖੇਤਾਂ ਦੇ ਮਾਲਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ੇ ਦੀ ਸਪਲਾਈ ਚੇਨ ਰੋਕਣ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਕਿਉਂਕਿ ਇਸ ਤਰ੍ਹਾਂ ਤਿਆਰ ਹੋਣ ਵਾਲਾ ਨਸ਼ਾ ਅਕਸਰ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਤਸਕਰੀ ਰਾਹੀਂ ਪਹੁੰਚਾਇਆ ਜਾਂਦਾ ਹੈ ਜਿਸਨੂੰ ਗੈਰਕਾਨੂੰਨੀ ਢੰਗ ਨਾਲ ਨਸ਼ਾ ਤਸਕਰਾਂ ਨੂੰ ਵੇਚਿਆ ਜਾਂਦਾ ਹੈ
0 Comments