Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

14 ਮਾਰਚ ਦੀ ਮੋਗਾ ਰੈਲੀ ਸਬੰਧੀ ਭਾਜਪਾ ਆਗੂਆਂ ਵੱਲੋ ਹਲਕਾ ਸਨੌਰ ਵਿੱਚ ਮੀਟਿੰਗ


ਸਨੌਰ 01 ਮਾਰਚ (ਜਪਅਨੰਤਪ੍ਰੀਤ ਸਿੰਘ)

ਭਾਜਪਾ ਵੱਲੋਂ 14 ਮਾਰਚ ਨੂੰ ਮੋਗਾ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਹਲਕਾ ਸਨੌਰ ਦੇ ਇੰਚਾਰਜ ਹਰਵਿੰਦਰ ਸਿੰਘ ਹਰਪਾਲਪੁਰ ਨੇ ਭਾਜਪਾ ਦੇ ਭਾਖਰ ਮੰਡਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਰੈਲੀ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਭੁਲੇਖੇ ਦੂਰ ਕਰੇਗੀ ਅਤੇ ਸੂਬੇ ਵਿੱਚ ਭਾਜਪਾ ਦੀ ਵਧ ਰਹੀ ਲੋਕਪ੍ਰਿਯਤਾ ਦਾ ਸਪੱਸ਼ਟ ਸੰਦੇਸ਼ ਦੇਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਗਏ ਵਿਕਾਸ ਕਾਰਜਾਂ ਕਰਕੇ ਲੋਕ ਭਾਜਪਾ ਨਾਲ ਤੇਜ਼ੀ ਨਾਲ ਜੁੜ ਰਹੇ ਹਨ। ਹਰਪਾਲਪੁਰ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਤਾਂ ਜੋ ਇਹ ਰੈਲੀ ਇਤਿਹਾਸਕ ਬਣ ਸਕੇ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ ਨੇ ਕਿਹਾ ਕਿ ਮੋਗਾ ਰੈਲੀ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਹੁੰਮ ਹੁਮਾ ਕੇ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਹਲਕਾ ਸਨੌਰ ਤੋਂ ਵੀ ਵੱਡਾ ਕਾਫ਼ਲਾ ਮੋਗਾ ਵੱਲ ਰਵਾਨਾ ਹੋਵੇਗਾ। ਇਹ ਮੀਟਿੰਗ ਭਾਖਰ ਮੰਡਲ ਦੇ ਪ੍ਰਧਾਨ ਜੱਸੀ ਗੁੱਜਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਅਤੇ ਰੈਲੀ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮੋਗਾ ਰੈਲੀ ਭਾਜਪਾ ਲਈ ਨਵੀਂ ਰਾਜਨੀਤਿਕ ਦਿਸ਼ਾ ਤੈਅ ਕਰੇਗੀ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਪਾਰਟੀ ਦੀ ਮਜ਼ਬੂਤ ਹਾਜ਼ਰੀ ਨੂੰ ਦਰਸਾਏਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੀ ਭਾਰੀ ਭਾਗੀਦਾਰੀ ਨਾਲ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ। ਇਸ ਮੌਕੇ  ਸੀਨੀਅਰ ਆਗੂ ਹਰਮੀਤ ਸਿੰਘ ਠੁਕਰਾਲ, ਸੁਰਿੰਦਰ ਸ਼ਰਮਾ, ਤਰਸੇਮ ਸਿੰਘ ਬਲਮਗੜ, ਅਵਤਾਰ ਸਿੰਘ ਰਾਠੀਆ ਅਤੇ ਜਗਸੀਰ ਸਿੰਘ ਸਮੇਤ ਕਈ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਰਹੇ।


Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments