Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਸਨੌਰ–ਨਨਿਉਲਾ 18 ਫੁੱਟ ਸੜਕ ਦੀ ਹਾਲਤ ਤਰਸਯੋਗ, ਕਿਸਾਨਾਂ ਵੱਲੋਂ ਤੁਰੰਤ ਮੁਰੰਮਤ ਦੀ ਮੰਗ




ਸਨੌਰ 28 ਫਰਵਰੀ (ਜਪਅਨੰਤਪ੍ਰੀਤ ਸਿੰਘ )
ਸਨੌਰ ਤੋਂ ਨਨਿਉਲਾ ਤੱਕ ਬਣੀ 18 ਫੁੱਟ ਚੌੜੀ ਸੜਕ ਦੀ ਹਾਲਤ ਪਿਛਲੇ ਲੰਮੇ ਸਮੇਂ ਤੋਂ ਬਹੁਤ ਹੀ ਖਰਾਬ ਬਣੀ ਹੋਈ ਹੈ। ਇਲਾਕਾ ਵਾਸੀਆਂ ਅਤੇ ਕਿਸਾਨਾਂ ਅਨੁਸਾਰ ਸੜਕ ਉੱਤੇ ਵੱਡੇ-ਵੱਡੇ ਖੱਡੇ ਪਏ ਹੋਏ ਹਨ, ਜਿਸ ਕਾਰਨ ਆਵਾਜਾਈ ਕਰਨ ਵਾਲਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖ਼ਾਸ ਕਰਕੇ ਬਰਸਾਤ ਦੇ ਦਿਨਾਂ ਵਿੱਚ ਸੜਕ ਦੀ ਹਾਲਤ ਹੋਰ ਵੀ ਬੇਹਾਲ ਹੋ ਜਾਂਦੀ ਹੈ ਅਤੇ ਕਈ ਵਾਰ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਮੁੱਖ ਕਿਸਾਨ ਆਗੂ ਨੇ ਦੱਸਿਆ ਕਿ ਇਹ ਸੜਕ ਸਾਬਕਾ ਕੈਬਿਨੇਟ ਮੰਤਰੀ ਵੱਲੋਂ ਆਪਣੇ ਕਾਰਜਕਾਲ ਦੌਰਾਨ ਬਣਵਾਈ ਗਈ ਸੀ। ਉਨ੍ਹਾਂ ਕਿਹਾ ਕਿ ਸੜਕ ਬਣਨ ਤੋਂ ਬਾਅਦ ਕਿਸੇ ਵੀ ਸਰਕਾਰ ਵੱਲੋਂ ਇਸ ਦੀ ਢੰਗ ਨਾਲ ਸੰਭਾਲ ਨਹੀਂ ਕੀਤੀ ਗਈ, ਜਿਸ ਕਾਰਨ ਅੱਜ ਇਸ ਦੀ ਹਾਲਤ ਬਹੁਤ ਹੀ ਦਯਨੀਆ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਨੌਰ ਅਤੇ ਨਨਿਉਲਾ ਦੇ ਵਿਚਕਾਰ ਇਹ ਸੜਕ ਕਈ ਪਿੰਡਾਂ ਨੂੰ ਆਪਸ ਵਿੱਚ ਜੋੜਦੀ ਹੈ ਅਤੇ ਰੋਜ਼ਾਨਾ ਸੈਂਕੜਿਆਂ ਵਾਹਨਾਂ ਦੀ ਆਵਾਜਾਈ ਇੱਥੋਂ ਹੁੰਦੀ ਹੈ। ਖੇਤੀਬਾੜੀ ਨਾਲ ਜੁੜੇ ਹੋਣ ਕਰਕੇ ਇਸ ਰਸਤੇ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਹੁਣ ਜਦੋਂ ਕਿ ਕਣਕ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਕਿਸਾਨਾਂ ਨੂੰ ਆਪਣੀ ਫਸਲ ਮੰਡੀ ਤੱਕ ਲਿਜਾਣ ਲਈ ਇਸੀ ਸੜਕ ਦਾ ਸਹਾਰਾ ਲੈਣਾ ਪੈਂਦਾ ਹੈ। ਖਰਾਬ ਸੜਕ ਕਾਰਨ ਟ੍ਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਦੀ ਆਵਾਜਾਈ ਵਿੱਚ ਰੁਕਾਵਟ ਪੈਦੀ ਹੈ ਅਤੇ ਸਮੇਂ ਨਾਲ ਨਾਲ ਆਰਥਿਕ ਨੁਕਸਾਨ ਵੀ ਝੱਲਣਾ ਪੈਂਦਾ ਹੈ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਮੇਂ ਸਿਰ ਸੜਕ ਦੀ ਮੁਰੰਮਤ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਉਨ੍ਹਾਂ ਸਰਕਾਰ ਅਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਇਸ ਸੜਕ ਨੂੰ ਤੁਰੰਤ ਚੌੜਾ ਕਰਕੇ ਨਵੀਂ ਤਰ੍ਹਾਂ ਤਿਆਰ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਮਿਲ ਸਕੇ। ਇਲਾਕਾ ਨਿਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੁੱਦੇ ਦਾ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਕ੍ਰਿਸ਼ਨ ਸਿੰਘ ਭਾਖਰ,ਗੁਰਪ੍ਰੀਤ ਸਿੰਘ,ਲਾਲ ਸਿੰਘ ਦਿਵਾਨਵਾਲਾ,ਭੁਪਿੰਦਰ ਸਿੰਘ ਮੰੰਡੀ ,ਸਿਆਮ ਲਾਲ,ਸੰਪਰੂਨ ਸਿੰਘ,ਜੱਗਾ ਸਿੰਘ,ਹਰਵਿੰਦਰ ਸਿੰਘ ਗਗਰੋਲੀ,ਭਾਨਾ ਪੰਡਤ,ਲਕਸ਼ ਪੰਡਤ,ਅਜੈਬ ਸਿੰਘ, ਗੋਨੀ ਭਾਖਰ,ਕਾਲਾ,ਅਮਰੀਕ ਸਿੰਘ,ਜਰਨੈਲ ਸਿੰਘ,ਜਸਵਿੰਦਰ ਸਿੰਘ ਮੈਂਬਰ ਪੰਚਾਇਤ,ਰਣਜੀਤ ਸਿੰਘ,ਭਾਖਰ,ਕਾਕਾ ਖਾਨ ਬੱਲਾ,ਮਨਪ੍ਰੀਤ ਸਿੰਘ ਭਾਖਰ,ਅਵਤਾਰ ਸਿੰਘ ਭਾਖਰ,ਲਾਲਾ ਸਿੰਘ,ਜਸਪਾਲ ਸਿੰਘ ਤੇ ਹੋਰ ਮੌਜੂਦ ਸਨ।

Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments