ਲੁਧਿਆਣਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂ ਖ਼ਿਲਾਫ਼ ਸੋਸ਼ਲ ਮੀਡੀਆ ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਕਾਂਗਰਸੀ ਕੌਂਸਲਰ ਸਮੇਤ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 26 ਦੇ ਇੰਚਾਰਜ ਇੰਦਰਦੀਪ ਸਿੰਘ ਮੀਕੂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ। ਇਸ ਸੰਬੰਧੀ ਕੌਂਸਲਰ ਗੌਰਵ ਭੱਟੀ ਅਤੇ ਸਾਥੀ ਸਾਹਿਬ ਰਾਜਪੂਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਿਹਤ ਬੀਮਾ ਯੋਜਨਾ ਸੰਬੰਧੀ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਉਨ੍ਹਾਂ ਵਲੋਂ ਸੋਸ਼ਲ ਮੀਡੀਆ 'ਤੇ ਉਸ ਖ਼ਿਲਾਫ਼ ਵੀ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਸ਼ਿਕਾਇਤ ਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ। ਉਕਤ ਆਗੂ ਨੇ ਇਨ੍ਹਾਂ ਕਥਿਤ ਦੋਸ਼ੀਆਂ ਪਾਸੋਂ ਆਪਣੀ ਜਾਨ ਖ਼ਤਰਾ ਵੀ ਦੱਸਿਆ ਹੈ . ਹਾਲਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

0 Comments