ਨਸ਼ਿਆਂ ਵਿਰੁੱਧ ਜਾਗਰੁਕਤਾ ਅਤੇ ਨਸ਼ਾ ਮੁਕਤ ਰੰਗਲਾ ਪੰਜਾਬ ਦੀ ਦਿਸ਼ਾ ਵੱਲ ਵਧਦੇ ਹੋਏ ਕਦਮਾਂ ਤਹਿਤ ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਅਤੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਜੀ ਦੀ ਅਗਵਾਈ ਹੇਠ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿਚ ਪੈਦਲ ਯਾਤਰਾ ਕੱਢੀ ਗਈ। ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰਨੀ ਦੇ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਵੱਡੀ ਗਿਣਤੀ ਦੇ ਵਿਚ ਸੀਨੀਅਰ ਆਗੂ ਸ਼ਾਮਿਲ ਹੋਏ। ਨਸ਼ਿਆਂ ਵਿਰੁੱਧ ਚੱਲ ਰਹੀ ਪੈਦਲ ਯਾਤਰਾ ਦੇ ਵਿਚ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨੂੰ ਨਸ਼ੇ ਤਿਆਗਣ ਦੀ ਅਪੀਲ ਕੀਤੀ।ਇਹ ਪੈਦਲ ਯਾਤਰਾ ਗੁਰਦੁਆਰਾ ਸਾਰਾਗੜ੍ਹੀ ਮੈਮੋਰੀਅਲ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ, ਫਿਰੋਜ਼ਪੁਰ ਸ਼ਹਿਰ ਤੱਕ ਪਹੁੰਚੀ। ਭਾਰਤੀ ਜਨਤਾ ਪਾਰਟੀ ਦੇ ਕਾਰਜ ਕਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਲਾਬ ਚੰਦ ਕਟਾਰੀਆ ਦੇ ਸਵਾਗਤ ਦੇ ਲਈ ਗੇਟ ਬਣਵਾਏ ਗਏ। ਯਾਤਰਾ ਦੌਰਾਨ ਨਸ਼ਿਆਂ ਦੇ ਖ਼ਿਲਾਫ਼ ਗੁਲਾਬ ਚੰਦ ਕਟਾਰੀਆ ਨੇ ਸਖ਼ਤ ਸੁਨੇਹਾ ਦਿੰਦਿਆਂ ਲੋਕਾਂ ਨੂੰ ਨਸ਼ਾ ਛੱਡਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਪੈਦਲ ਯਾਤਰਾ ਵਿਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਦੇ ਵਿਚ ਸ਼ਹਿਰ ਨਿਵਾਸੀ ਸ਼ਾਮਿਲ ਹੋਏ। ਸਾਰੇ ਭਾਗੀਦਾਰਾਂ ਵਲੋਂ ਨਸ਼ਿਆਂ ਦੇ ਵਿਰੁੱਧ ਅਡਿੱਗ ਸੰਘਰਸ਼ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ।
Pehar TV ਪਹਿਰ ਟੀਵੀ
© Pehar TV | All Rights Reserved

0 Comments