Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਮਹਾਂ ਸ਼ਿਵਰਾਤਰੀ ਮੌਕੇ ਪਿੰਡ ਸਲੇਮਪੁਰ ਬ੍ਰਾਹਮਣਾਂ ਸ਼ਿਵ ਮੰਦਿਰ ਵਿੱਚ ਨਤਮਸਤਕ ਹੋਏ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆਂ




ਸਨੌਰ 16 ਫਰਵਰੀ (ਜਪਅਨੰਤਪ੍ਰੀਤ ਸਿੰਘ)
ਸਨੌਰ ਹਲਕੇ ਦੇ ਪਿੰਡ ਸਲੇਮਪੁਰ ਬ੍ਰਾਹਮਣਾਂ ਵਿੱਚ ਮਹਾਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆਂ ਵਿਸ਼ੇਸ਼ ਤੌਰ ‘ਤੇ ਮੰਦਰ ਪਹੁੰਚੇ ਅਤੇ ਨਤਮਸਤਕ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨੇ ਇਲਾਕੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਸਾਨੂੰ ਧਾਰਮਿਕ ਮੂਲਿਆਂ ਅਤੇ ਸੱਚਾਈ ਦੇ ਰਾਹ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਮੰਦਰ ਕਮੇਟੀ ਵੱਲੋਂ ਆਏ ਹੋਏ ਸ਼ਰਧਾਲੂਆਂ ਲਈ ਪ੍ਰਸਾਦ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ। ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਤਿਉਹਾਰ ਨੂੰ ਸਫਲ ਬਣਾਇਆ ਇਸ ਮੌਕੇ ਰਾਜ ਕੁਮਾਰ ਸ਼ਰਮਾ ਵੀਰਭਾਨ ਬਾਵਾ ਅਸ਼ੋਕ ਕੁਮਾਰ ਸ਼ਰਮਾ ਬਲਦੇਵ ਦਾਸ ਗੋਰਾ ਲਾਲ ਸ਼ਰਮਾ ਨਰਿੰਦਰ ਸ਼ਰਮਾ ਹੇਮ ਰਾਜ ਸ਼ਰਮਾ ਗੁਰਮੀਤ ਦਾਸ ਕਾਲੁ ਦਾਸ ਗੋਗੀ ਦਾਸ ਵਰਿਆਮ ਦਾਸ ਚਰਨਜੀਤ ਬਾਵਾ ਬੱਬਲੂ ਰੋਸ਼ਨ ਲਾਲ ਨੰਬਰਦਾਰ ਹੰਸਰਾਜ  ਅਮਿਰਤ ਸ਼ਰਮਾ ਗੁਰਮੀਤ ਬਾਵਾ, ਕੁਲਦੀਪ ਕਾਲਾ ਸਨੌਰ, ਸੋਨੀ ਕਪੂਰੀ, ਅਤੇ ਸਮੂਹ ਪਿੰਡ ਵਾਸੀ ਹਾਜ਼ਰ ਰਹੇ


Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments