ਸਨੌਰ 19 ਫਰਵਰੀ (ਪ੍ਰਥਮ ਮਲਹੋਤਰਾ)
ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਤਕਰੀਬਨ 4 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਆਪਣੇ ਕੀਤੇ ਕੰਮਾਂ ਨੂੰ ਲੈਕੇ ਸਰਕਾਰ ਇਸ਼ਤਿਹਾਰਾਂ ਤੇ ਰੈਲੀਆਂ ਵਿੱਚ ਵੱਡੇ ਵੱਡੇ ਵਾਇਦੇ ਤਾਂ ਕਰਦੀ ਹੈ ਪਰ ਜ਼ਮੀਨੀ ਪੱਧਰ ਤੇ ਹਕੀਕਤ ਕੁਝ ਹੋਰ ਹੈ ਅੱਜ ਪਹਿਰ ਟੀਵੀ ਦੀ ਟੀਮ ਨਾਲ ਗੱਲ ਬਾਤ ਕਰਦਿਆਂ ਕਾਂਗਰਸੀ ਆਗੂ ਸੁਖਦੀਪ ਸਿੰਘ ਫਤਿਹਪੁਰ ਪ੍ਰਧਾਨ ਕਿਸਾਨ ਸੈੱਲ ਕਾਂਗਰਸ(ਬਲਾਕ ਬਲਬੇੜਾ) ਨੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਇਹ ਪਾਰਟੀ ਵੀ ਭਾਜਪਾ ਵਾਂਗ ਜੁਮਲਿਆਂ ਦੀ ਪਾਰਟੀ ਬਣ ਕੇ ਰਹਿ ਗਈ ਹੈ ਇਹਨਾ ਆਪਣੇ ਭਾਸ਼ਨਾਂ ਵਿੱਚ ਸਿਰਫ ਲੋਕਾਂ ਦਾ ਮਨੋਰੰਜਨ ਕਰਨ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਕੀਤਾ ਸੁਖਦੀਪ ਸਿੰਘ ਨੇ ਕਿਹਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 4 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਪਰ ਹਲਕਾ ਸਨੌਰ ਦੀ ਹਾਲਤ ਬਿਲਕੁਲ ਖਸਤਾ ਹੋ ਚੁੱਕੀ ਹੈ ਓਹਨਾ ਕਿਹਾ ਕਿ ਹਲਕਾ ਸਨੌਰ ਵਿੱਚ ਹੁਣ ਤੱਕ ਜਿੰਨੇ ਵੀ ਕੰਮ ਹੋਏ ਓਹ ਸਿਰਫ ਕਾਂਗਰਸ ਪਾਰਟੀ ਨੇ ਕੀਤੇ ਹਨ ਓਹਨਾ ਕਿਹਾ ਕਿ ਹਲਕਾ ਇੰਚਾਰਜ ਰਹਿੰਦਿਆ ਹਰਿੰਦਰਪਾਲ ਸਿੰਘ ਹੈਰੀ ਮਾਨ ਨੇ ਹਲਕਾ ਸਨੌਰ ਦੇ ਪਿੰਡਾ ਨੂੰ ਗਰਾਂਡਾ ਦੇ ਖੁੱਲ੍ਹੇ ਗੱਫੇ ਵੰਡੇ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਧੱਕੇਸ਼ਾਹੀ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਕੀਤਾ ਓਹਨਾ ਕਿਹਾ ਕਿ ਸਨੌਰ ਦੀ ਫਿਰਨੀ ਦੀ ਹਾਲਤ ਬਿਲਕੁਲ ਨਾਜ਼ੁਕ ਹੈ ਜਿੱਥੇ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ ਵੱਖ ਵੱਖ ਅਖ਼ਬਾਰਾਂ ਵੱਲੋ ਮੁੱਦਾ ਚੁੱਕਣ ਤੋਂ ਬਾਅਦ ਵੀ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕੀ ਓਹਨਾ ਕਿਹਾ ਕਿ ਫਿਰਨੀ ਦਾ ਉਦਘਾਟਨ ਕੀਤੇ ਨੂੰ ਵੀ ਕਾਫੀ ਸਮਾਂ ਬੀਤ ਚੁੱਕਾ ਹੈ ਪਰ ਜ਼ਮੀਨੀ ਪੱਧਰ ਤੇ ਕੰਮ ਹਜੇ ਸ਼ੁਰੂ ਨਹੀਂ ਕੀਤਾ ਗਿਆ ਓਹਨਾ ਹਲਕਾ ਸਨੌਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ 2027 ਵਿੱਚ ਕਾਂਗਰਸ ਪਾਰਟੀ ਦਾ ਸਾਥ ਦੇ ਕੇ ਹਰਿੰਦਰਪਾਲ ਸਿੰਘ ਹੈਰੀ ਮਾਨ ਨੂੰ ਵੱਡੀ ਲੀਡ ਨਾਲ ਜਿਤਾਓ ਤੇ ਦਿੱਲੀ ਵਾਲਿਆਂ ਦੇ ਇਸ਼ਾਰਿਆਂ ਤੇ ਚੱਲਣ ਵਾਲੀ ਸਰਕਾਰ ਨੂੰ ਚਲਦਾ ਕਰਕੇ ਕਾਂਗਰਸ ਦੀ ਸਰਕਾਰ ਬਣਾਈ ਜਾਵੇ ਤਾਂ ਜੌ ਦਿੱਲੀ ਦੇ ਲੁਟੇਰਿਆਂ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ

0 Comments