Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਸਨੌਰ ਇਲਾਕੇ ਵਿੱਚ ਨਹੀਂ ਰੁਕ ਰਹੀਆਂ ਚੋਰੀ ਦੀਆਂ ਘਟਨਾਵਾਂ - ਜਸਵਿੰਦਰ ਸਿੰਘ ਮੋਣੀ


ਸਨੌਰ 24 ਫਰਵਰੀ (ਜਪਅਨੰਤਪ੍ਰੀਤ ਸਿੰਘ)
ਹਲਕਾ ਸਨੌਰ ਅਤੇ ਨੇੜਲੇ ਇਲਾਕਿਆਂ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਨਾਲ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਇਲਾਕਾ ਵਾਸੀਆਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਹਲਕਾ ਸਨੌਰ ਦੇ ਪ੍ਰਮੁੱਖ ਕਿਸਾਨ ਆਗੂ ਜਸਵਿੰਦਰ ਸਿੰਘ ਮੋਣੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਲਾਕੇ ਦੇ ਕਈ ਪਿੰਡਾਂ ਵਿੱਚ ਪਸ਼ੂ ਚੋਰੀ ਅਤੇ ਖੇਤੀਬਾੜੀ ਸਾਧਨਾਂ ਦੀ ਚੋਰੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਖਾਸ ਤੌਰ ‘ਤੇ ਪਿੰਡ ਸਿਰਕੱਪੜਾ, ਕੋਟਲਾ ਗਹਿਰੂ ਅਤੇ ਭਾਂਖਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੇ ਕਈ ਕਿਸਾਨ ਆਪਣੀ ਰੋਜ਼ੀ-ਰੋਟੀ ਦਾ ਮੁੱਖ ਸਾਧਨ ਗੁਆ ਬੈਠੇ ਹਨ। ਉਨ੍ਹਾਂ ਦੱਸਿਆ ਕਿ ਕਈ ਪਰਿਵਾਰਾਂ ਦੇ ਦੁੱਧ ਵਾਲੇ ਪਸ਼ੂ ਰਾਤ ਦੇ ਸਮੇਂ ਚੋਰੀ ਹੋ ਗਏ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ‘ਤੇ ਸਿੱਧਾ ਅਸਰ ਪਿਆ ਹੈ। ਪਸ਼ੂ ਪਾਲਣਾ ਪਿੰਡਾਂ ਵਿੱਚ ਆਮਦਨ ਦਾ ਇੱਕ ਮਹੱਤਵਪੂਰਨ ਸਰੋਤ ਹੁੰਦਾ ਹੈ ਅਤੇ ਇਸ ਤਰ੍ਹਾਂ ਦੀਆਂ ਚੋਰੀਆਂ ਨਾਲ ਕਿਸਾਨ ਆਰਥਿਕ ਤੌਰ ‘ਤੇ ਕਮਜ਼ੋਰ ਹੋ ਰਹੇ ਹਨ। ਇਸ ਤੋਂ ਇਲਾਵਾ, ਮੋਟਰਾ ਵਰਗੇ ਹੋਰ ਖੇਤੀਬਾੜੀ ਸਾਧਨ ਵੀ ਚੋਰੀ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਨਾਲ ਕਿਸਾਨਾਂ ਨੂੰ ਦੂਹਰਾ ਨੁਕਸਾਨ ਝੱਲਣਾ ਪੈ ਰਿਹਾ ਹੈ ਜਸਵਿੰਦਰ ਸਿੰਘ ਮੋਣੀ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵੱਲੋਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਚੋਰੀਆਂ ਦੇ ਮਾਮਲੇ ਹੋਰ ਵੱਧ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਇਲਾਕੇ ਵਿੱਚ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਸ਼ੱਕੀ ਵਿਅਕਤੀਆਂ ‘ਤੇ ਨਿਗਰਾਨੀ ਰੱਖੀ ਜਾਵੇ। ਪਿੰਡ ਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਚੋਰੀਆਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਕਾਰਵਾਈ ਨਾ ਹੋਈ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ।

Post a Comment

0 Comments