Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਨਾਭਾ ਦੀ ਜ਼ਿਲ੍ਹਾਂ ਜੇਲ ਦੇ ਬਾਹਰ ਅਕਾਲੀ ਵਰਕਰਾਂ ਵਲੋਂ ਜਥੇਦਾਰ ਲਾਲਕਾ ਦੀ ਅਗਵਾਈ ਹੇਠ ਢੋਲ ਢਮੱਕਾ ਸ਼ੁਰੂ


ਨਾਭਾ (ਪਟਿਆਲਾ), 3 ਫਰਵਰੀ ( ਗੁਰਮਨ ਡੋਲ 

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾਂ ਜੇਲ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਦੀ ਅੱਜ ਹੋ ਰਹੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ ਜੇਲ ਦੇ ਬਾਹਰ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਅਕਾਲੀ ਵਰਕਰ ਵੱਡੀ ਤਾਦਾਦ ਵਿਚ ਇਕੱਤਰ ਹੋਣੇ ਸ਼ੁਰੂ ਹੋ ਗਏ ਹਨ ਅਤੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਪਾਰਟੀ ਵਰਕਰ ਪਹੁੰਚ ਰਹੇ ਹਨ। ਇਸ ਮੌਕੇ ਅਕਾਲੀ ਵਰਕਰਾਂ ਵਲੋਂ ਜਿਥੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ, ਉਥੇ ਢੋਲ ਢਮੱਕੇ 'ਤੇ ਭੰਗੜੇ ਵੀ ਪਾਏ ਜਾ ਰਹੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ ਹੈ ਕਿਉਂ ਕਿ ਪੰਜਾਬ ਸਰਕਾਰ ਵਲੋਂ ਝੂਠੇ ਕੇਸ ਪਾ ਕੇ ਸਾਡੇ ਲੀਡਰ ਨੂੰ ਜੇਲ੍ਹ ਵਿਚ ਬੰਦ ਕੀਤਾ ਗਿਆ ਸੀ। 

Post a Comment

0 Comments