ਸਨੌਰ 26 ਮਾਰਚ (ਜਪਅਨੰਤਪ੍ਰੀਤ ਸਿੰਘ)
ਪੰਜਾਬ ਐਗਰੋ ਦੇ ਚੇਅਰਮੈਨ ਅਤੇ ਹਲਕਾ ਸਨੌਰ ਤੋਂ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਬਲਜਿੰਦਰ ਸਿੰਘ ਢਿਲੋਂ ਵੱਲੋਂ 30 ਮਾਰਚ ਨੂੰ ਹੋਣ ਜਾ ਰਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਹਲਕੇ ਦੇ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕ ਭਲਾਈ ਲਈ ਕਈ ਮਹੱਤਵਪੂਰਨ ਫੈਸਲੇ ਕੀਤੇ ਹਨ ਅਤੇ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ ਅਤੇ ਸਰਕਾਰ ਹਰ ਵੇਲੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰ ਰਹੀ ਹੈ। ਬਲਜਿੰਦਰ ਸਿੰਘ ਢਿਲੋਂ ਨੇ ਕਿਹਾ ਕਿ 30 ਮਾਰਚ ਦੀ ਰੈਲੀ ਸਿਰਫ ਇੱਕ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਇਹ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀਆਂ ਉਪਲਬਧੀਆਂ ਦਾ ਪ੍ਰਤੀਕ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਇਸ ਰੈਲੀ ਨੂੰ ਲੈ ਕੇ ਕਾਫੀ ਉਤਸ਼ਾਹ ਹੈ ਅਤੇ ਉਹ ਯੂਥ ਸਮੇਤ ਹਰ ਵਰਗ ਵੱਡੀ ਸੰਖਿਆ ਵਿੱਚ ਸ਼ਮੂਲੀਅਤ ਕਰਨਗੇ। ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਬਲਜਿੰਦਰ ਸਿੰਘ ਢਿਲੋਂ ਵਲੋਂ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਇਲਾਕੇ ਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਅਤੇ ਮੰਗਾਂ ਵੀ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ।
Pehar TV ਪਹਿਰ ਟੀਵੀ
© Pehar TV | All Rights Reserved
0 Comments