Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਕਾਂਗਰਸ ਪਾਰਟੀ ਦੇ “ਸਰਕਾਰ ਜਾਗੋ” ਧਰਨੇ ਚ ਸਨੌਰ ਦੇ ਆਗੂਆਂ ਵਲੋਂ ਭਰਪੂਰ ਸਮਰਥਨ ਦੇਣ ਲਈ ਧੰਨਵਾਦ : ਗੌਰਵ ਸੰਧੂ



ਸਨੌਰ 9 ਮਾਰਚ (ਜਪਅਨੰਤਪ੍ਰੀਤ ਸਿੰਘ )

ਪੰਜਾਬ ਕਾਂਗਰਸ ਵੱਲੋਂ ਸੁਤੀ ਪਈ ਸਰਕਾਰ ਨੂੰ ਜਗਾਉਣ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਯਾਦ ਦਿਵਾਉਣ ਲਈ ਚੰਡੀਗੜ੍ਹ ਵਿੱਚ “ਸਰਕਾਰ ਜਾਗੋ” ਧਰਨਾ ਦਿੱਤਾ ਗਿਆ ਅਤੇ ਪੰਜਾਬ ਵਿਧਾਨ ਸਭਾ ਦਾ ਘਿਰਾਉ ਕੀਤਾ ਗਿਆ। ਇਸ ਧਰਨੇ ਵਿੱਚ ਸੂਬੇ ਭਰ ਤੋਂ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਮੌਕੇ ਹਲਕਾ ਸਨੌਰ ਤੋਂ ਵੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣਾ ਭਰਪੂਰ ਸਮਰਥਨ ਦਿੱਤਾ। ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਤੱਕ ਉਹਨਾਂ ਵਿੱਚੋਂ ਬਹੁਤ ਸਾਰੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ, ਮਜ਼ਦੂਰ, ਵਪਾਰੀ ਅਤੇ ਆਮ ਲੋਕ ਅੱਜ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਹਨਾਂ ਦੀਆਂ ਮੁਸ਼ਕਲਾਂ ਦਾ ਕੋਈ ਢੰਗ ਨਾਲ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਸਿਰਫ਼ ਐਲਾਨਾਂ ਅਤੇ ਵਾਅਦਿਆਂ ਤੱਕ ਹੀ ਸੀਮਿਤ ਰਹਿ ਗਈ ਹੈ, ਜਦਕਿ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਕੋਈ ਖਾਸ ਰਾਹਤ ਨਹੀਂ ਮਿਲ ਰਹੀ। ਗੌਰਵ ਸੰਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਲੋਕਾਂ ਦੇ ਹੱਕਾਂ ਲਈ ਹਮੇਸ਼ਾਂ ਆਵਾਜ਼ ਉਠਾਉਂਦੀ ਰਹੀ ਹੈ ਅਤੇ ਅਗਾਂਹ ਵੀ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਕਾਂਗਰਸ ਪਾਰਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸੀ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਤੁਰੰਤ ਪੂਰੇ ਕੀਤੇ ਜਾਣ ਅਤੇ ਪੰਜਾਬ ਦੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਧਰਨੇ ਦੌਰਾਨ ਕਾਂਗਰਸੀ ਵਰਕਰਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਅਤੇ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਸੁਖੀ ਪ੍ਰਧਾਨ ਗੁੱਗਾ ਮਾੜੀ ਸਨੌਰ, ਦੇਵਰਾਜ, ਰੋਸ਼ਨ ਲਾਲ, ਸੋਨੂ ਭਾਟੀਆ, ਜਗਮੀਤ ਸਿੰਘ ਰਾਠੀ, ਹਰਿੰਦਰ ਸਿੰਘ ਰਾਠੀ, ਸੁਰਜੀਤ ਸਿੰਘ ਸਾਬਕਾ ਕੌਸਲਰ, ਨੀਟੂ,ਜੰਗ ਸਿੰਘ, ਕਰਨੈਲ ਸਿੰਘ, ਗੁਰਜੀਤ ਸਿੰਘ, ਗੁਰਚਰਨ ਸਿੰਘ,ਦੀਪ ਚੰਦ ਸਰਪੰਚ, ਕੁਲਵੰਤ ਸਿੰਘ ਰਾਠੀਆ, ਗੁਰਮਨ ਸੰਧੂ, ਦਲਜੀਤ ਚਹਿਲ (ਸਾਬਕਾ ਐਮ.ਸੀ.), ਸਿਮਰਨਜੋਤ ਬਹਾਦੁਰਗੜ੍ਹ, ਜਸਪਾਲ ਬਰਕਤਪੁਰ ਅਤੇ ਹਨੀ ਜਫਰਪੁਰ ਤੇ ਹੋਰ ਮੌਜੂਦ ਸਨ।

Post a Comment

0 Comments