Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਹਰਮੀਤ ਸਿੰਘ ਪਠਾਣਮਾਜਰਾ ਦੇ ਕਰੀਬੀ ਅਮਨ ਢੋਟ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮਿਲਣੀ ਤੇ ਸਿਆਸੀ ਹਲਚਲ ਤੇਜ


ਸਨੌਰ, 19 ਮਾਰਚ (ਪਹਿਰ ਟੀਵੀ ਬਿਊਰੋ)
ਹਲਕਾ ਸਨੌਰ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ, ਜਦੋਂ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਨਵੇਂ ਸਿਆਸੀ ਅਟਕਲਾਂ ਨੂੰ ਜਨਮ ਮਿਲਿਆ ਹੈ। ਇਸ ਤਸਵੀਰ ਵਿੱਚ ਅਮਨਦੀਪ ਸਿੰਘ ਢੋਟ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਦੇ ਹੋਏ ਨਜ਼ਰ ਆ ਰਹੇ ਹਨ। ਜਿਕਰਯੋਗ ਹੈ ਕਿ ਅਮਨਦੀਪ ਸਿੰਘ ਢੋਟ ਨੂੰ ਹਲਕਾ ਸਨੌਰ ਦੇ ਮੌਜੂਦਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਨਜ਼ਦੀਕੀ ਸਾਥੀਆਂ ਵਿੱਚ ਗਿਣਿਆ ਜਾਂਦਾ ਰਿਹਾ ਹੈ। ਉਨ੍ਹਾਂ ਵੱਲੋਂ ਇਹ ਤਸਵੀਰ ਸਾਂਝੀ ਕਰਨ ਨਾਲ ਸਿਆਸੀ ਗੱਲਬਾਤ ਹੋਰ ਵੀ ਤਿੱਖੀ ਹੋ ਗਈ ਹੈ ਅਤੇ ਲੋਕਾਂ ਵਿੱਚ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ ਭਰੋਸੇਯੋਗ ਸੂਤਰਾਂ ਮੁਤਾਬਕ, ਇਸ ਮੁਲਾਕਾਤ ਨੂੰ ਸਿਰਫ ਇੱਕ ਆਮ ਸ਼ਿਸ਼ਟਾਚਾਰਕ ਮਿਲਣੀ ਨਹੀਂ ਮੰਨਿਆ ਜਾ ਰਿਹਾ, ਸਗੋਂ ਇਸਨੂੰ ਵੱਡੇ ਸਿਆਸੀ ਬਦਲਾਅ ਦੀ ਸੰਭਾਵਨਾ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਖਾਸ ਤੌਰ ‘ਤੇ ਇਹ ਗੱਲ ਚਰਚਾ ਵਿੱਚ ਹੈ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਸਨੌਰ ਹਲਕੇ ਵਿੱਚ ਪਹਿਲਾਂ ਹੀ ਵੱਖ-ਵੱਖ ਪਾਰਟੀਆਂ ਵੱਲੋਂ ਚੋਣੀ ਤਿਆਰੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ, ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਸਿਆਸੀ ਮਾਹੌਲ ਹੋਰ ਵੀ ਗਰਮ ਹੋ ਗਿਆ ਹੈ। ਸਥਾਨਕ ਵਰਕਰਾਂ ਅਤੇ ਆਗੂਆਂ ਵਿੱਚ ਵੀ ਚਰਚਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਵੱਡੇ ਸਿਆਸੀ ਫੈਸਲੇ ਹੋ ਸਕਦੇ ਹਨ ਹਾਲਾਂਕਿ, ਇਸ ਸਬੰਧੀ ਅਜੇ ਤੱਕ ਕਿਸੇ ਵੀ ਪੱਖ ਵੱਲੋਂ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਫਿਰ ਵੀ, ਅਮਨਦੀਪ ਸਿੰਘ ਢੋਟ ਦੀ ਇਹ ਮੁਲਾਕਾਤ ਅਤੇ ਤਸਵੀਰ ਸਨੌਰ ਦੀ ਸਿਆਸਤ ਵਿੱਚ ਨਵਾਂ ਮੋੜ ਲਿਆ ਸਕਦੀ ਹੈ, ਜਿਸ ‘ਤੇ ਆਉਣ ਵਾਲੇ ਦਿਨਾਂ ਵਿੱਚ ਸਾਰਿਆਂ ਦੀ ਨਜ਼ਰ ਰਹੇਗੀ।

Post a Comment

0 Comments