ਸਨੌਰ, 20 ਮਾਰਚ (ਜਪਅਨੰਤਪ੍ਰੀਤ ਸਿੰਘ)
ਹਲਕਾ ਸਨੌਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਸਵਿੰਦਰ ਸਿੰਘ ਮੋਣੀ ਭਾਖਰ ਨੇ ਬੀਤੇ ਦਿਨੀਂ ਉਹਨਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਣੀ ਭਾਖਰ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਹਲਕਾ ਸਨੌਰ ਨਾਲ ਜੁੜੇ ਅਹਿਮ ਮਸਲਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਨ, ਖਰਾਬ ਸੜਕਾਂ ਦੀ ਮੁਰੰਮਤ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਸੰਬੰਧੀ ਮਾਮਲੇ ਸੁਖਬੀਰ ਬਾਦਲ ਦੇ ਧਿਆਨ ਵਿੱਚ ਲਿਆਂਦੇ ਗਏ। ਉਨ੍ਹਾਂ ਹੋਰ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਧਿਆਨ ਨਾਲ ਸਾਰੀਆਂ ਗੱਲਾਂ ਸੁਣੀਆਂ ਅਤੇ ਯਕੀਨ ਦਵਾਇਆ ਕਿ ਪਾਰਟੀ ਹਮੇਸ਼ਾਂ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਮੋਣੀ ਭਾਖਰ ਨੇ ਕਿਹਾ ਕਿ ਬਾਦਲ ਵੱਲੋਂ ਵਰਕਰਾਂ ਦੀ ਮਹਨਤ ਦੀ ਕਦਰ ਕਰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਮੋਣੀ ਭਾਖਰ ਨੇ ਕਿਹਾ ਕਿ ਇਸ ਮੁਲਾਕਾਤ ਨਾਲ ਹਲਕਾ ਸਨੌਰ ਦੇ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪਿੰਡ ਪੱਧਰ ‘ਤੇ ਮੀਟਿੰਗਾਂ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਉਠਾਇਆ ਜਾਵੇਗਾ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦਾ ਰਹੇਗਾ ਅਤੇ ਹਲਕਾ ਸਨੌਰ ਵਿੱਚ ਪਾਰਟੀ ਦੀ ਪਹੁੰਚ ਨੂੰ ਹੋਰ ਵਧਾਇਆ ਜਾਵੇਗਾ।
Pehar TV ਪਹਿਰ ਟੀਵੀ
© Pehar TV | All Rights Reserved
0 Comments