ਸਨੌਰ, 24 ਮਾਰਚ (ਬਿੰਦਰ ਜਵਾਲੀਆ)
ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆ ਵੱਲੋਂ ਸੱਤਾਧਾਰੀ ਪਾਰਟੀ ‘ਤੇ ਤਿੱਖਾ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜੇ ਹੋ ਰਹੇ ਹਨ, ਕਿਉਂਕਿ ਕੈਬਿਨੇਟ ਮੰਤਰੀ ਉੱਤੇ ਗਗਨਦੀਪ ਖੁਦਕੁਸ਼ੀ ਮਾਮਲੇ ਨਾਲ ਸੰਬੰਧਤ ਆਰੋਪ ਲੱਗੇ ਹਨ ਅਤੇ ਗ੍ਰਿਫਤਾਰੀ ਵੀ ਹੋ ਚੁੱਕੀ ਹੈ। ਭੱਟੀਆ ਨੇ ਕਿਹਾ ਕਿ ਜਿਹੜੇ ਲੋਕ ਖੁਦ ਹੀ ਵਿਵਾਦਾਂ ‘ਚ ਘਿਰੇ ਹੋਣ, ਉਹ ਸੂਬੇ ਦੇ ਵਿਕਾਸ ਲਈ ਕਿਵੇਂ ਸਹੀ ਦਿਸ਼ਾ ਦੇ ਸਕਦੇ ਹਨ, ਇਸ ਦਾ ਅੰਦਾਜ਼ਾ ਆਸਾਨੀ ਨਾਲ ਲਾਇਆ ਜਾ ਸਕਦਾ ਹੈ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹਕੀਕਤ ਇਸ ਤੋਂ ਕਾਫੀ ਵੱਖਰੀ ਹੈ। ਖਾਸ ਤੌਰ ‘ਤੇ ਹਲਕਾ ਸਨੌਰ ਵਿੱਚ ਵਿਕਾਸ ਦੇ ਨਾਮ ‘ਤੇ ਸਿਰਫ਼ ਖੋਖਲੇ ਵਾਅਦੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਪ੍ਰੋਜੈਕਟਾਂ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦਕਿ ਜ਼ਮੀਨੀ ਪੱਧਰ ‘ਤੇ ਅਜਿਹਾ ਕੋਈ ਵਿਸ਼ੇਸ਼ ਵਿਕਾਸ ਨਹੀਂ ਦਿੱਸ ਰਿਹਾ। ਭੱਟੀਆ ਨੇ ਦੋਸ਼ ਲਾਇਆ ਕਿ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਅਜੇ ਵੀ ਬਰਕਰਾਰ ਹੈ। ਸੜਕਾਂ, ਪੀਣ ਵਾਲੇ ਪਾਣੀ ਅਤੇ ਆਵਾਜਾਈ ਵਰਗੀਆਂ ਮੁੱਖ ਸਮੱਸਿਆਵਾਂ ਹੱਲ ਨਹੀਂ ਹੋਈਆਂ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਮੀਨੀ ਹਕੀਕਤ ਨੂੰ ਸਮਝੇ ਅਤੇ ਲੋਕਾਂ ਦੇ ਮੁੱਦਿਆਂ ਦਾ ਹੱਲ ਕਰਨ ਲਈ ਢੰਗ ਨਾਲ ਕਦਮ ਚੁੱਕੇ। ਅੰਤ ਵਿੱਚ ਭੱਟੀਆ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੀ ਕਾਰਗੁਜ਼ਾਰੀ ‘ਚ ਸੁਧਾਰ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਇਸਦਾ ਜਵਾਬ ਜ਼ਰੂਰ ਦੇਣਗੇ। ਇਸ ਮੌਕੇ ਕੁਲਦੀਪ ਸਿੰਘ ਕਾਲ਼ਾ ਸਾਬਕਾ ਪ੍ਰਧਾਨ ਨਗਰ ਕੌਂਸਲ ਸਨੋਰ ,ਦਿਦਾਰ ਸਿੰਘ ਸਾਬਕਾ ਚੇਅਰਮੈਨ ,ਹਰਮਿੰਦਰ ਸਿੰਘ ਕੁੱਕੂ ,ਸਰਪੰਚ ਰਾਠੀਆ ,ਕਾਹਨ ਸਿੰਘ ਮੰਜਾਲ ,ਕਾਲ਼ਾ ਸਿੰਘ ਰਾਏਪੁਰ ਪ੍ਰਧਾਨ ਕਾਂਗਰਸ ਕਿਸਾਨ ਸੈੱਲ , ਸਤਿਨਾਮ ਸਿੰਘ ਨੰਬਰਦਾਰ, ਮਹਿਮੂਦਪੁਰ ਤੀਰਥ ਸਿੰਘ ,ਸਾਬਕਾ ਸਰਪੰਚ ਸੰਜੀਵ ਸ਼ਰਮਾ ਰਾਏਪੁਰ, ਜਰਨਲ ਸੈਕਟਰੀ ਬਿਕਰਮ ਸਿੰਘ, ਤੇਜੇ ਮੰਜਾਲ ,ਗੁਰਮੀਤ ਬਾਵਾ ,ਗੁਰਨਾਮ ਸਿੰਘ ਸਨੌਰ, ਟੋਨੀ ਲਲੀਨਾ ਤੇ ਹੋਰ ਮੌਜੂਦ ਸਨ
Pehar TV ਪਹਿਰ ਟੀਵੀ
© Pehar TV | All Rights Reserved
0 Comments