Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਮੁੱਖ ਮੰਤਰੀ ਭਗਵੰਤ ਮਾਨ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਡੀ ਐਮ ਰੰਧਾਵਾ ਦੀ ਜਾਨ ਬਚਾਈ ਜਾ ਸਕਦੀ ਸੀ : ਐਡਵੋਕੇਟ ਦਲਵਿੰਦਰ ਧੰਜੂ


ਸਨੌਰ, 25 ਮਾਰਚ (ਜਪਅਨੰਤਪ੍ਰੀਤ ਸਿੰਘ

ਕਾਂਗਰਸ ਪਾਰਟੀ ਦੇ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਦਲਵਿੰਦਰ ਸਿੰਘ ਧੰਜੁ ਵੱਲੋਂ ਪੰਜਾਬ ਦੀ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਗਿਆ ਹੈ ਕਿ ਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਡੀ ਐਮ ਰੰਧਾਵਾ ਦੀ ਜਾਨ ਬਚਾਈ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਰਕਾਰ ਦੀ ਲਾਪਰਵਾਹੀ ਅਤੇ ਫੈਸਲੇ ਲੈਣ ‘ਚ ਹੋਈ ਦੇਰੀ ਨੂੰ ਦਰਸਾਉਂਦਾ ਹੈ। ਧੰਜੁ ਨੇ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਜਾਣਦੇ ਹਨ ਅਤੇ ਇਹ ਵੀ ਸਾਫ਼ ਹੈ ਕਿ ਲਾਲਜੀਤ ਭੁੱਲਰ ਖ਼ਿਲਾਫ਼ ਜੋ ਕਾਰਵਾਈ ਕੀਤੀ ਗਈ ਹੈ, ਉਹ ਸਿਰਫ਼ ਜਨਤਾ ਦੇ ਵਧਦੇ ਦਬਾਅ ਕਾਰਨ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇ ਸਰਕਾਰ ਪਹਿਲਾਂ ਹੀ ਸਖ਼ਤ ਕਦਮ ਚੁੱਕਦੀ ਤਾਂ ਅਜਿਹੇ ਨਤੀਜੇ ਸਾਹਮਣੇ ਨਾ ਆਉਂਦੇ। ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਮਾਮਲੇ ‘ਚ ਦੇਰੀ ਨਾਲ ਫੈਸਲੇ ਲਏ ਜਾ ਰਹੇ ਹਨ, ਜਿਸ ਨਾਲ ਲੋਕਾਂ ਵਿੱਚ ਨਿਰਾਸ਼ਾ ਵਧ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕੇ। ਧੰਜੁ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਖੜੀ ਰਹੀ ਹੈ ਅਤੇ ਅਜਿਹੇ ਮਾਮਲਿਆਂ ‘ਚ ਵੀ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਲੋਕਾਂ ਨਾਲ ਇਨਸਾਫ਼ ਨਾ ਕੀਤਾ ਗਿਆ ਤਾਂ ਕਾਂਗਰਸ ਵੱਲੋਂ ਸੜਕਾਂ ‘ਤੇ ਉਤਰ ਕੇ ਸੰਘਰਸ਼ ਕੀਤਾ ਜਾਵੇਗਾ।ਇਸ ਮਾਮਲੇ ਨੂੰ ਲੈ ਕੇ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾ ਰਹੇ ਹਨ।

Pehar TV ਪਹਿਰ ਟੀਵੀ 


© Pehar TV | All Rights Reserved

Post a Comment

0 Comments