Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਭਗਵੰਤ ਮਾਨ ਦੀ ਅੱਜ ਦੀ ਰੈਲੀ ਸਨੌਰ ਵਾਸੀਆਂ ਲਈ ਬਣੀ ਸਿਰਦਰਦ ਲੰਬੇ ਜਾਮ ਕਾਰਨ ਲੋਕ ਪ੍ਰੇਸ਼ਾਨ





ਸਿਆਸੀ ਡੈਸਕ (ਪਹਿਰ ਟੀਵੀ ਬਿਊਰੋ)

ਭਗਵੰਤ ਮਾਨ ਦੀ ਅੱਜ ਦੁੱਧਨ ਸਾਧਾਂ ਵਾਲੀ ਰੈਲੀ ਨੂੰ ਧਿਆਨ ਵਿੱਚ ਰੱਖਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਸਨੌਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਕਰਨ ਲਈ ਬੱਸਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਹਾਲਾਂਕਿ ਇਹ ਪ੍ਰਬੰਧ ਲੋਕਾਂ ਦੀ ਸਹੂਲਤ ਲਈ ਕੀਤਾ ਗਿਆ ਹੈ, ਪਰ ਸ਼ਹਿਰ ਦੇ ਅੰਦਰ ਇਸ ਕਾਰਨ ਟ੍ਰੈਫਿਕ ਸਮੱਸਿਆ ਵੀ ਖੜੀ ਹੋ ਗਈ ਹੈ।
ਦੱਸਣਯੋਗ ਹੈ ਕਿ ਸਨੌਰ ਦੇ ਮੁੱਖ ਰਸਤੇ, ਖਾਸ ਕਰਕੇ ਚੋਰਾ ਰੋਡ ‘ਤੇ ਬੱਸਾਂ ਦੀ ਬੇਤਰਤੀਬ ਪਾਰਕਿੰਗ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇੱਕ ਬੱਸ ਸੜਕ ਦੇ ਸੱਜੇ ਪਾਸੇ ਖੜੀ ਦਿਖਾਈ ਦਿੱਤੀ ਜਦਕਿ ਦੋ ਬੱਸਾਂ ਖੱਬੇ ਪਾਸੇ ਖੜੀਆਂ ਹੋਣ ਕਰਕੇ ਰਸਤਾ ਕਾਫੀ ਸੰਕੁਚਿਤ ਹੋ ਗਿਆ। ਇਸ ਦੇ ਨਤੀਜੇ ਵਜੋਂ ਉਥੇ ਲੰਬਾ ਟ੍ਰੈਫਿਕ ਜਾਮ ਵੀ ਲੱਗ ਗਿਆ, ਜਿਸ ਨਾਲ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਬੱਸਾਂ ਦੀ ਪਾਰਕਿੰਗ ਲਈ ਵੱਖਰਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਪ੍ਰੇਸ਼ਾਨੀ ਨਾ ਹੋਵੇ। ਰੈਲੀ ਦੇ ਚਲਦੇ ਹੋਰ ਵੀ ਭੀੜ ਵਧਣ ਦੀ ਸੰਭਾਵਨਾ ਹੈ, ਇਸ ਲਈ ਟ੍ਰੈਫਿਕ ਪ੍ਰਬੰਧਨ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments