Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਰਣਜੋਧ ਹੜਾਨਾ ਸਿਆਸਤ ਵਿੱਚ ਬੁਰੀ ਤਰ੍ਹਾਂ ਫੇਲ੍ਹ ਜਿਸ ਕਰਕੇ ਦਰਜਨਾਂ ਪਰਿਵਾਰ ਆਪ ਪਾਰਟੀ ਨੂੰ ਛੱਡ ਚੰਦੂਮਾਜਰਾ ਧੜੇ ਵਿੱਚ ਸ਼ਾਮਿਲ ਹੋਏ : ਹਰਿੰਦਰਪਾਲ ਸਿੰਘ ਚੰਦੂਮਾਜਰਾ


ਸਨੌਰ, 7 ਮਾਰਚ (ਬਲਵਿੰਦਰ ਸਿੰਘ)

ਹਲਕਾ ਸਨੌਰ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਤੇਜ਼ ਹੋ ਗਈ ਜਦੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਦਰਜਨਾਂ ਪਰਿਵਾਰਾਂ ਨੇ ਪਾਰਟੀ ਛੱਡ ਕੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਆਪਣਾ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਨਵੇਂ ਜੁੜੇ ਵਰਕਰਾਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਹਲਕਾ ਸਨੌਰ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹਨ ਅਤੇ ਵਿਕਾਸ ਦੀ ਕਮੀ ਕਾਰਨ ਲੋਕਾਂ ਵਿੱਚ ਨਿਰਾਸ਼ਾ ਵਧ ਰਹੀ ਹੈ। ਇਸ ਮੌਕੇ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ, ਓਹਨਾ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਹਲਕਾ ਇੰਚਾਰਜ ਰਣਜੋਧ ਹਡਾਨਾ ਨੂੰ ਇੱਕ ਦੂਜੇ ਨੂੰ ਮਿਹਣੇ ਮਾਰਨ ਤੋਂ ਵਿਹਲ ਨਹੀਂ ਓਹਨਾ ਦੀ ਆਪਸੀ ਰੰਜਿਸ਼ ਨੇ ਹਲਕੇ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ ਸਨੌਰ ਵਾਸੀਆਂ ਨੇ ਇਲਜਾਮ ਲਗਾਇਆ ਕਿ ਸਾਨੂੰ ਇਹ ਨਹੀਂ ਪਤਾ ਕਿ ਸਾਡੀ ਵਾਰਡ ਦਾ ਐਮ ਸੀ ਕੌਣ ਹੈ ਅਤੇ ਉਲਟਾ ਐਮ ਸੀਆ ਨੂੰ ਵੀ ਨਹੀਂ ਪਤਾ ਕਿ ਸਾਡੀ ਵਾਰਡ ਕਿੱਥੋਂ ਤਕ ਹੈ ਜਿਸ ਕਰਕੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਇਜਿਸ ਕਾਰਨ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰਹਿਣਾ ਪੈ ਰਿਹਾ ਹੈ ਅਤੇ ਸਰਕਾਰ ਵੱਲੋਂ ਵਿਕਾਸ ਦੇ ਨਾਂ ‘ਤੇ ਸਿਰਫ ਦਾਅਵੇ ਕੀਤੇ ਜਾ ਰਹੇ ਹਨ ਪਾਰਟੀ ਛੱਡ ਕੇ ਚੰਦੂਮਾਜਰਾ ਨਾਲ ਜੁੜਨ ਵਾਲਿਆਂ ਵਿੱਚ ਬਲਦੇਵ ਸਿੰਘ, ਯਾਦਵਿੰਦਰ ਸਿੰਘ, ਜਸਵੀਰ ਸਿੰਘ, ਅਮਨਦੀਪ ਸਿੰਘ, ਨਿਰਮਲ ਸਿੰਘ, ਗੁਰਜੀਤ ਸਿੰਘ, ਭਜਨ ਸਿੰਘ, ਸਰਵਨ ਸਿੰਘ, ਆਸਾ ਕੌਰ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਭੁਪਿੰਦਰ ਸਿੰਘ ਸਮੇਤ ਕਈ ਹੋਰ ਪਰਿਵਾਰ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੇ ਚੰਦੂਮਾਜਰਾ ਦੀ ਅਗਵਾਈ ‘ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰਨਗੇ। ਇਸ ਮੌਕੇ ਜਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐਸ.ਜੀ.ਪੀ.ਸੀ., ਜਥੇਦਾਰ ਪ੍ਰੀਤਮ ਸਿੰਘ, ਜਥੇਦਾਰ ਅਰਜਨ ਸਿੰਘ, ਕਿਸਨ ਸਿੰਘ, ਬਲਵਿੰਦਰ ਸਿੰਘ ਸਰੁਸਤੀਗੜ੍ਹ ਅਤੇ ਪੀ.ਏ. ਗੁਰਮੁੱਖ ਸਿੰਘ ਸੁਹਾਗਹੇੜੀ ਸਮੇਤ ਕਈ ਸਿਆਸੀ ਅਤੇ ਸਮਾਜਿਕ ਆਗੂ ਵੀ ਮੌਜੂਦ ਸਨ। ਆਗੂਆਂ ਨੇ ਕਿਹਾ ਕਿ ਦਰਜਨਾਂ ਪਰਿਵਾਰਾਂ ਦੇ ਚੰਦੂਮਾਜਰਾ ਨਾਲ ਜੁੜਨ ਨਾਲ ਹਲਕਾ ਸਨੌਰ ਦੀ ਸਿਆਸਤ ਵਿੱਚ ਨਵਾਂ ਸਮੀਕਰਨ ਬਣ ਸਕਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਵੱਡਾ ਪ੍ਰਭਾਵ ਦੇਖਣ ਨੂੰ ਮਿਲੇਗਾ।

Post a Comment

0 Comments