Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਹੈਪੀ ਪਹਾੜੀਪੁਰ ਦੇ ਚੇਅਰਮੈਨ ਬਣਨ ਮਗਰੋਂ ਇੰਦਰਜੀਤ ਸਿੰਘ ਸੰਧੂ ਦੇ ਗ੍ਰਹਿ ਪੁੱਜਣ ‘ਤੇ ਭਰਵਾਂ ਸਵਾਗਤ


ਸਨੌਰ 11 ਮਾਰਚ (ਜਪਅਨੰਤਪ੍ਰੀਤ ਸਿੰਘ)
ਬਲਾਕ ਸਮਿਤੀ ਸਨੌਰ ਦੇ ਨਵੇਂ ਚੇਅਰਮੈਨ ਬਣਨ ਮਗਰੋਂ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਦੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਇੰਦਰਜੀਤ ਸਿੰਘ ਸੰਧੂ ਦੇ ਗ੍ਰਹਿ ਪੁੱਜਣ ‘ਤੇ ਉਨ੍ਹਾਂ ਦਾ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਅਤੇ ਸ਼ਾਲ ਪਾ ਕੇ ਵਧਾਈ ਦਿੱਤੀ ਗਈ। ਹਾਜ਼ਰ ਸੱਜਣਾਂ ਵੱਲੋਂ ਕਿਹਾ ਗਿਆ ਕਿ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਦਾ ਚੇਅਰਮੈਨ ਬਣਨਾ ਹਲਕੇ ਲਈ ਮਾਣ ਵਾਲੀ ਗੱਲ ਹੈ ਅਤੇ ਉਨ੍ਹਾਂ ਦੇ ਨੇਤ੍ਰਿਤਵ ਨਾਲ ਇਲਾਕੇ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਆਮ ਆਦਮੀ ਪਾਰਟੀ ਦੇ ਪੁਰਾਣੇ ਅਤੇ ਸਮਰਪਿਤ ਵਲੰਟੀਅਰ ਰਹੇ ਹਨ। ਉਹ ਹਮੇਸ਼ਾ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਲਈ ਅੱਗੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੈਪੀ ਪਹਾੜੀਪੁਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੀ ਸਰਗਰਮ ਭੂਮਿਕਾ ਨਿਭਾਈ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਮੇਸ਼ਾ ਯਤਨਸ਼ੀਲ ਰਹੇ ਹਨ। ਇਸ ਤੋਂ ਇਲਾਵਾ ਉਹ ਯੂਥ ਵਿੰਗ ਅਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਅਤੇ ਪਾਰਟੀ ਦੇ ਅਣਥੱਕ ਸਿਪਾਹੀ ਵਜੋਂ ਕੰਮ ਕਰਦੇ ਆ ਰਹੇ ਹਨ ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਕੀਤਾ ਗਿਆ ਭਰੋਸਾ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਉਮੀਦ ਹੈ ਕਿ ਉਹ ਆਪਣੇ ਨਵੇਂ ਅਹੁਦੇ ‘ਤੇ ਰਹਿੰਦੇ ਹੋਏ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇਣਗੇ ਅਤੇ ਵਿਕਾਸੀ ਕੰਮਾਂ ਨੂੰ ਅੱਗੇ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਨੇ ਵੀ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਅਤੇ ਲੋਕਾਂ ਨੇ ਜੋ ਸਤਿਕਾਰ ਅਤੇ ਭਰੋਸਾ ਉਨ੍ਹਾਂ ‘ਤੇ ਕੀਤਾ ਹੈ, ਉਹ ਉਸ ‘ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ ਅਤੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ ਲਾਲਕਾ ਕੌਂਸਲਰ ਹੀਰਾ ਬਾਗ, ਮਨਪ੍ਰੀਤ ਸਿੰਘ ਮਹਿਮਦਪੁਰ, ਅਮਰ ਅਲੀ ਓਐਸਡੀ, ਜਰਨੈਲ ਸਿੰਘ ਜੋੜੀਆਂ ਸੜਕਾਂ, ਗੁਰਸ਼ੇਰ ਸਿੰਘ ਗੈਵੀ ਪੰਜੋਲਾ, ਕਾਲਾ ਅਸਮਾਨਪੁਰ ਅਤੇ ਹੋਰ ਕਈ ਆਗੂ ਅਤੇ ਸਮਰਥਕ ਵੀ ਮੌਜੂਦ ਸਨ।

Post a Comment

0 Comments