ਹਲਕਾ ਸਨੌਰ ਵਿੱਚ ਹੋਣ ਜਾ ਰਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਯੂਥ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਪ੍ਰਧਾਨ ਅਮਰਦੀਪ ਸਿੰਘ ਅਮਰ ਸੰਘੇੜਾ ਨੇ ਕਿਹਾ ਕਿ ਹਲਕੇ ਦਾ ਨੌਜਵਾਨ ਵਰਗ ਇਸ ਰੈਲੀ ਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੇ ਨਵੇਂ ਮਿਆਰ ਸਥਾਪਿਤ ਹੋ ਰਹੇ ਹਨ, ਜਿਸ ਕਾਰਨ ਨੌਜਵਾਨਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ। ਯੂਥ ਪ੍ਰਧਾਨ ਨੇ ਦੱਸਿਆ ਕਿ ਰੈਲੀ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਯੂਥ ਟੀਮਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਅਮਰ ਸੰਘੇੜਾ ਨੇ ਇਹ ਵੀ ਕਿਹਾ ਕਿ ਨੌਜਵਾਨ ਪੰਜਾਬ ਦੇ ਭਵਿੱਖ ਦੀ ਨੀਂਹ ਹਨ ਅਤੇ ਉਹ ਸਰਕਾਰ ਦੇ ਹਰ ਲੋਕਹਿਤੈਸ਼ੀ ਫੈਸਲੇ ਦੇ ਨਾਲ ਖੜੇ ਹਨ।ਉਹਨਾਂ ਕਿਹਾ ਕਿ ਇਹ ਵਿਸ਼ਾਲ ਰੈਲੀ ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਰੂਹਨੁਮਾਈ ਹੇਠ ਸਫਲ ਰਹੇਗੀ। ਉਨ੍ਹਾਂ ਨੇ ਹਲਕੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਮੂਲੀਅਤ ਕਰਕੇ ਆਪਣਾ ਸਮਰਥਨ ਦਰਸਾਉਣ। ਉਨ੍ਹਾਂ ਭਰੋਸਾ ਜਤਾਇਆ ਕਿ ਇਹ ਰੈਲੀ ਹਲਕਾ ਸਨੌਰ ਵਿੱਚ ਇਕ ਇਤਿਹਾਸਕ ਇਕੱਠ ਸਾਬਤ ਹੋਵੇਗੀ ਅਤੇ ਯੂਥ ਦੀ ਭੂਮਿਕਾ ਇਸ ਵਿੱਚ ਕੇਂਦਰੀ ਰਹੇਗੀ।
Pehar TV ਪਹਿਰ ਟੀਵੀ
© Pehar TV | All Rights Reserved
0 Comments