ਸਨੌਰ, 11 ਮਾਰਚ (ਜਪਅਨੰਤਪ੍ਰੀਤ ਸਿੰਘ)
ਹਲਕਾ ਸਨੌਰ ਦੇ ਪਿੰਡ ਗਨੋਰ ਵਿੱਚ ਇੱਕ ਭਰਵੀਂ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਕਾਂਗਰਸੀ ਵਰਕਰਾਂ ਨੇ ਹਿਸਾ ਲਿਆ। ਬੈਠਕ ਦੌਰਾਨ ਪਿੰਡਾਂ ਵਿੱਚ ਚੱਲ ਰਹੀਆਂ ਵਿਕਾਸ ਯੋਜਨਾਵਾਂ ਅਤੇ ਮਜ਼ਦੂਰ ਵਰਗ ਨਾਲ ਜੁੜੇ ਮੁੱਦਿਆਂ ‘ਤੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਉਪ ਪ੍ਰਧਾਨ ਅਤੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਰੇਗਾ ਸਕੀਮ ਪਿੰਡਾਂ ਦੇ ਮਜ਼ਦੂਰ ਵਰਗ ਲਈ ਬਹੁਤ ਹੀ ਮਹੱਤਵਪੂਰਨ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਅਤੇ ਲੋੜਵੰਦ ਲੋਕਾਂ ਲਈ ਰੋਜ਼ਗਾਰ ਦਾ ਇੱਕ ਵੱਡਾ ਸਹਾਰਾ ਬਣੀ ਹੋਈ ਹੈ ਅਤੇ ਇਸ ਨਾਲ ਹਜ਼ਾਰਾਂ ਪਰਿਵਾਰਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਈ ਹੈ। ਗੁਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਨਰੇਗਾ ਸਕੀਮ ਨੂੰ ਕਮਜ਼ੋਰ ਕਰਨ ਜਾਂ ਬੰਦ ਕਰਨ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਪਰ ਕਾਂਗਰਸ ਪਾਰਟੀ ਇਸ ਸਕੀਮ ਨੂੰ ਬੰਦ ਨਹੀਂ ਹੋਣ ਦੇਵੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਨੂੰ ਨਰੇਗਾ ਸਕੀਮ ਬੰਦ ਨਹੀਂ ਕਰਨ ਦੇਵਾਂਗੇ ਅਤੇ ਜੇਕਰ ਇਸ ਸਕੀਮ ਨਾਲ ਕੋਈ ਛੇੜਛਾੜ ਕੀਤੀ ਗਈ ਤਾਂ ਕਾਂਗਰਸ ਪਾਰਟੀ ਸੜਕਾਂ ‘ਤੇ ਉਤਰ ਕੇ ਲੋਕਾਂ ਦੇ ਹੱਕਾਂ ਦੀ ਲੜਾਈ ਲੜੇਗੀ ਉਨ੍ਹਾਂ ਕਿਹਾ ਕਿ ਨਰੇਗਾ ਵਰਗੀਆਂ ਯੋਜਨਾਵਾਂ ਪਿੰਡਾਂ ਦੇ ਗਰੀਬ ਪਰਿਵਾਰਾਂ ਲਈ ਜੀਵਨਰੇਖਾ ਹਨ ਅਤੇ ਕਾਂਗਰਸ ਹਮੇਸ਼ਾ ਹੀ ਮਜ਼ਦੂਰ ਵਰਗ ਦੇ ਹਿੱਤਾਂ ਦੀ ਰੱਖਿਆ ਲਈ ਅੱਗੇ ਰਹੀ ਹੈ। ਬੈਠਕ ਦੌਰਾਨ ਪਿੰਡ ਵਾਸੀਆਂ ਨੇ ਵੀ ਆਪਣੀਆਂ ਸਮੱਸਿਆਵਾਂ ਅਤੇ ਸੁਝਾਵ ਰੱਖੇ, ਜਿਨ੍ਹਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਮੌਕੇ ਕਈ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਸਨ। ਸਾਰੇ ਆਗੂਆਂ ਨੇ ਮਿਲ ਕੇ ਇਹ ਭਰੋਸਾ ਦਿਵਾਇਆ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕਾਂਗਰਸ ਪਾਰਟੀ ਹਮੇਸ਼ਾ ਸੰਘਰਸ਼ ਕਰਦੀ ਰਹੇਗੀ। ਬੈਠਕ ਦਾ ਅੰਤ ਲੋਕਾਂ ਦੀ ਭਲਾਈ ਅਤੇ ਪਿੰਡ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦੇ ਸੰਕਲਪ ਨਾਲ ਕੀਤਾ ਗਿਆ।
0 Comments