Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ


ਚੰਡੀਗੜ੍ਹ, 21 ਮਾਰਚ (ਪਹਿਰ ਟੀਵੀ ਬਿਊਰੋ)

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪਾਸੋਂ ਅਸਤੀਫ਼ਾ ਲੈ ਲਿਆ ਗਿਆ ਹੈ। ਦੱ‌ਸਿਆ ਜਾ ਰਿਹਾ ਹੈ ਕਿ ਇਸ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਿਆ ਗਿਆ ਹੈ। ਇਹ ਕਾਰਵਾਈ ਅੰਮ੍ਰਿਤਸਰ ਵਿਖੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਵਲੋਂ ਕੀਤੀ ਗਈ ਖ਼ੁਦਕੁਸ਼ੀ ਮਾਮਲੇ ਵਿਚ ਕੀਤੀ ਗਈ ਹੈ ਤੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਦੱਸ ਦੇਈਏ ਕਿ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਇਸ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਇਕ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ।ਉਨ੍ਹਾਂ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਇਕ ਵੀਡੀਓ ਬਣਾਈ, ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ, ਜਿਸ ਵਿਚ ਉਨ੍ਹਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ ਹੈ। ਇਸ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ।ਗਗਨਦੀਪ ਸਿੰਘ ਰੰਧਾਵਾ ਕਥਿਤ ਤੌਰ 'ਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿਚ ਸੇਵਾ ਨਿਭਾ ਰਹੇ ਸਨ। ਘਟਨਾ ਤੋਂ ਬਾਅਦ, ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਡਾਕਟਰ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੇ ਹਨ।

Post a Comment

0 Comments