ਸਨੌਰ, 23 ਮਾਰਚ (ਜਪਅਨੰਤਪ੍ਰੀਤ ਸਿੰਘ)
ਹਲਕਾ ਸਨੌਰ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਮਾਨ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਵਿੱਚ ਆਮ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਜਾ ਰਿਹਾ ਹੈ, ਖਾਸ ਕਰਕੇ ਸਰਕਾਰੀ ਬੱਸ ਸੇਵਾ ਬਹੁਤ ਹੀ ਖਰਾਬ ਹਾਲਤ ਵਿੱਚ ਹੈ। ਸ਼ੈਰੀ ਰਿਆੜ ਨੇ ਦੱਸਿਆ ਕਿ ਸਨੌਰ ਚ ਰਾਠੀਆ, ਬੋਲੜ, ਅਸਰਪੁਰ, ਕਰਤਾਰਪੁਰ, ਬਰਕਤਪੁਰ, ਬਡਲਾ, ਸ਼ੰਕਰਪੁਰ, ਮੁਹੱਬਤਪੁਰ, ਤੇ ਹੋਰ ਕਈ ਪਿੰਡਾ ਤੋਂ ਵੱਖ-ਵੱਖ ਰੂਟਾਂ ਲਈ ਸਰਕਾਰੀ ਬੱਸਾਂ ਦਾ ਕੋਈ ਪ੍ਰਬੰਧ ਨਹੀਂ ਹੈ, ਜਿਸ ਕਾਰਨ ਵਿਦਿਆਰਥੀਆਂ, ਮਜ਼ਦੂਰਾਂ ਅਤੇ ਆਮ ਯਾਤਰੀਆਂ ਨੂੰ ਦਿਨ-ਚੜ੍ਹਦੇ ਸਮੇਂ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰਾਈਵੇਟ ਵਾਹਨਾਂ ‘ਤੇ ਨਿਰਭਰ ਹੋਣਾ ਪੈ ਰਿਹਾ ਹੈ, ਜੋ ਕਿ ਮਹਿੰਗੇ ਵੀ ਹਨ ਅਤੇ ਹਰ ਕਿਸੇ ਲਈ ਉਪਲਬਧ ਨਹੀਂ। ਉਨ੍ਹਾਂ ਨੇ ਸਨੌਰ ਬੱਸ ਸਟੈਂਡ ਦੀ ਮੰਦਹਾਲੀ ਉਤੇ ਵੀ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ਵਿੱਚ ਬੇਤਰਤੀਬੀ ਨਾਲ ਰੇਹੜੀਆਂ ਖੜ੍ਹੀਆਂ ਹੋਈਆਂ ਹਨ ਅਤੇ ਰੇਹੜੀ ਵਾਲਿਆਂ ਤੋਂ 100 ਰੁਪਏ ਤੱਕ ਵਸੂਲੇ ਜਾਂਦੇ ਹਨ। ਉਨ੍ਹਾਂ ਸਵਾਲ ਉਠਾਇਆ ਕਿ ਇਹ ਪੈਸਾ ਕਿੱਥੇ ਜਾ ਰਿਹਾ ਹੈ, ਕਿਉਂਕਿ ਬੱਸ ਸਟੈਂਡ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਦਿਖਾਈ ਦੇ ਰਿਹਾ ਸ਼ੈਰੀ ਰਿਆੜ ਨੇ ਇਹ ਵੀ ਕਿਹਾ ਕਿ ਬੱਸ ਸਟੈਂਡ ਦਾ ਲੈਂਟਰ ਟੁੱਟਿਆ ਹੋਇਆ ਹੈ, ਜੋ ਕਿ ਕਿਸੇ ਵੀ ਸਮੇਂ ਹਾਦਸੇ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਸਨੌਰ ਦੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਸਰਕਾਰੀ ਬੱਸ ਸਹੂਲਤ ਨਾ ਮਿਲਣ ਕਾਰਨ 3 ਕਿਲੋਮੀਟਰ ਤੱਕ ਪੈਦਲ ਤੁਰਨਾ ਪੈਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਇਸ ਕਾਰਨ ਵਿਦਿਆਰਥੀਆਂ, ਬਜ਼ੁਰਗਾਂ ਅਤੇ ਮਜ਼ਦੂਰਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਇਸ ਮਾਮਲੇ ‘ਤੇ ਧਿਆਨ ਦੇਵੇ ਅਤੇ ਬੱਸ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਬੱਸ ਸਟੈਂਡ ਦੀ ਮੁਰੰਮਤ ਕਰਵਾਈ ਜਾਵੇ। ਅੰਤ ਵਿੱਚ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਕਾਂਗਰਸ ਪਾਰਟੀ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।
ਡੱਬੀ 1
ਸ਼ੈਰੀ ਰਿਆੜ ਨੇ ਹਲਕਾ ਇੰਚਾਰਜ ਰਣਜੋਧ ਹਡਾਣਾ ਉਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਲਕੇ ਹਲਕਾ ਇੰਚਾਰਜ ਨੇ ਬੱਸ ਸਨੌਰ ਚ ਇਕ ਵਪਾਰੀ ਮੰਡਲ ਨਾਲ ਉਹਨਾਂ ਨੂੰ ਆ ਰਹਿਆ ਸਮੱਸਿਆਵਾਂ ਤੇ ਵਿਕਾਸ ਬਾਰੇ ਗੱਲਬਾਤ ਕੀਤੀ ਸੀ ਪ੍ਰੰਤੂ ਉਸਦੇ ਉਪਰ ਹੀ ਲੈਂਟਰ ਟੁਟਾ ਹੋਇਆ ਦਿਖਾਈ ਦਿਤਾ ਜਿਸਨੂੰ ਲੈਕੇ ਸਨੌਰ ਚ 'ਆਪ ਦੇ ਹੱਡਾਂਨਾ ਕਾਫੀ ਚਰਚਾ ਵਿੱਚ ਨੇ
Pehar TV ਪਹਿਰ ਟੀਵੀ
© Pehar TV | All Rights Reserved
0 Comments