ਸਨੌਰ, 27 ਮਾਰਚ (ਬਿੰਦਰ ਜਵਾਲੀਆ)
ਹਲਕਾ ਸਨੌਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਭਗਵੰਤ ਦੀ ਦੂਜੀ ਵਾਰ ਦੀ ਰੈਲੀ ਨੂੰ ਲੈ ਕੇ ਸਿਆਸੀ ਗਰਮਾਹਟ ਵਧ ਗਈ ਹੈ। ਹਾਲਾਂਕਿ ਇਹ ਦੂਜਾ ਦੌਰਾ ਵੀ ਦੁੱਧਣ ਸਾਧਾਂ ਵਿੱਚ ਹੀ ਰੱਖਿਆ ਗਿਆ ਹੈ, ਜਿਸ ਕਾਰਨ ਸਨੌਰ ਸ਼ਹਿਰ ਦੇ ਵਸਨੀਕਾਂ ਵਿੱਚ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਸ਼ਹਿਰ ਵਿੱਚ ਆ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਉਹਨਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਿਆ ਜਾ ਸਕੇ ਸਥਾਨਕ ਵਾਸੀ ਜਸਪਾਲ ਸਿੰਘ ਨੇ ਦੱਸਿਆ ਕਿ ਹਲਕੇ ਦੇ ਹੋਰ ਇਲਾਕਿਆਂ ਵਿੱਚ ਵੀ ਮੁੱਖ ਮੰਤਰੀ ਦੀ ਪਹੁੰਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਵਿਕਾਸ ਦੇ ਦਾਅਵੇ ਕੀਤੇ ਜਾ ਰਹੇ ਹਨ ਤਾਂ ਉਹਨਾਂ ਦੀ ਝਲਕ ਹਰ ਪਿੰਡ ਅਤੇ ਸ਼ਹਿਰ ਵਿੱਚ ਦਿਖਣੀ ਚਾਹੀਦੀ ਹੈ। ਲੋਕਾਂ ਵਿਚ ਇਹ ਗੱਲ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਮੁੱਖ ਮੰਤਰੀ ਖੁਦ ਸਨੌਰ ਸ਼ਹਿਰ ਆਉਣਾ ਨਹੀਂ ਚਾਹੁੰਦੇ ਜਾਂ ਫਿਰ ਹਲਕੇ ਦੇ ਮੋਢੀ ਉਹਨਾਂ ਨੂੰ ਇੱਥੇ ਲੈ ਕੇ ਆਉਣ ਵਿੱਚ ਰੁਚੀ ਨਹੀਂ ਦਿਖਾ ਰਹੇ। ਇਸ ਮਾਮਲੇ ਵਿੱਚ ਵਿਰੋਧੀ ਪਾਰਟੀਆਂ ਵੀ ਮੈਦਾਨ ਵਿੱਚ ਆ ਗਈਆਂ ਹਨ। ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਹਲਕਾ ਇੰਚਾਰਜ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਘੱਟੋ-ਘੱਟ ਇੱਕ ਵਾਰ ਸਨੌਰ ਸ਼ਹਿਰ ਲਿਆ ਕੇ ਲੋਕਾਂ ਦੀਆਂ ਸਮੱਸਿਆਵਾਂ ਵਲ ਗੋਰ ਦਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਵਿਕਾਸ ਦੀ ਸੱਚਾਈ ਨੂੰ ਵੇਖਣ ਲਈ ਇਹ ਜਰੂਰੀ ਹੈ ਕਿ ਸਰਕਾਰ ਦੇ ਮੁਖੀ ਖੁਦ ਮੌਕੇ ’ਤੇ ਆਉਣ। ਇਸ ਸਬੰਧੀ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਸਰਕਾਰ ’ਤੇ ਤਿੱਖੀ ਟਿੱਪਣੀ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਅਕਸਰ ਹੇਲੀਕਾਪਟਰ ਰਾਹੀਂ ਆਉਂਦੇ ਹਨ ਅਤੇ ਸਟੇਜਾਂ ਉਤੇ ਰਟੇ-ਰਟਾਏ ਵਾਅਦੇ ਕਰਕੇ ਵਾਪਸ ਚਲੇ ਜਾਂਦੇ ਹਨ। ਉਹਨਾਂ ਦੇ ਅਨੁਸਾਰ, ਹਲਕੇ ਵਿੱਚ ਵਿਕਾਸ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜੇਕਰ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਦੇਖਿਆ ਜਾਵੇ ਤਾਂ ਜ਼ਮੀਨੀ ਹਕੀਕਤ ਵੱਖਰੀ ਨਜ਼ਰ ਆਉਂਦੀ ਹੈ।
ਡੱਬੀ 1
ਇਸ ਸਾਰੇ ਮਾਮਲੇ ਦੇ ਦਰਮਿਆਨ ਹੁਣ ਨਿਗਾਹਾਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ’ਤੇ ਟਿਕੀਆਂ ਹੋਈਆਂ ਹਨ। ਲੋਕਾਂ ਵਿੱਚ ਇਹ ਚਰਚਾ ਹੈ ਕਿ ਉਹ ਮੁੱਖ ਮੰਤਰੀ ਪੰਜਾਬ ਕੋਲੋਂ ਆਪਣੇ ਹਲਕੇ ਸਨੌਰ ਲਈ ਕਿਹੜੇ ਵੱਡੇ ਵਿਕਾਸ ਪ੍ਰੋਜੈਕਟ ਮਨਜ਼ੂਰ ਕਰਵਾਉਂਦੇ ਹਨ।
Pehar TV ਪਹਿਰ ਟੀਵੀ
© Pehar TV | All Rights Reserved
0 Comments